ਲੁਧਿਆਣਾ : ਫੀਕੋ (ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ) ਨੇ 76ਵਾਂ ਸੁਤੰਤਰਤਾ ਦਿਵਸ ਮਨਾਇਆ ਅਤੇ ਸ. ਭੁਪਿੰਦਰ ਸਿੰਘ ਸੋਹਲ ਚੇਅਰਮੈਨ ਏਸ਼ੀਆ ਕ੍ਰੇਨਜ਼ ਪ੍ਰਾਈਵੇਟ ਲਿਮਟਿਡ ਅਤੇ ਸ. ਤੇਜਵਿੰਦਰ ਸਿੰਘ ਆਹੂਜਾ ਚੇਅਰਮੈਨ ਬਿਗ ਬੈਨ ਐਕਸਪੋਰਟਸ ਨੇ ਐਮਐਸਐਮਈ ਵਿਕਾਸ ਸੰਸਥਾਨ ਲੁਧਿਆਣਾ ਵਿਖੇ 15 ਅਗਸਤ 2022 ਨੂੰ ਸਵੇਰੇ 10.00 ਵਜੇ ਰਾਸ਼ਟਰੀ ਝੰਡਾ ਲਹਿਰਾਇਆ।
ਫੀਕੋ ਨੇ “ਗੋ ਗ੍ਰੀਨ, ਗੋ ਸੋਲਰ” ਥੀਮ ਦੇ ਨਾਲ ਸੁਤੰਤਰਤਾ ਦਿਵਸ ਮਨਾਇਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਊਰਜਾ ਦੇ ਨਵਿਆਉਣਯੋਗ ਸਰੋਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਨਾ ਸਿਰਫ ਵਾਤਾਵਰਣ ਦੀ ਬਚਤ ਹੋਵੇਗੀ ਸਗੋਂ ਸਾਡੇ ਖਰਚੇ ਵੀ ਘਟਣਗੇ।
ਫਿਕੋ ਦੇ ਪ੍ਰਧਾਨ ਕੁਲਾਰ ਨੇ ਕਿਹਾ ਕਿ ਫਿਕੋ ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ।ਰਾਜੀਵ ਜੈਨ ਜਨਰਲ ਸਕੱਤਰ ਫਿਕੋ ਨੇ ਕਿਹਾ ਕਿ ਫਿਕੋ ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ। ਇਹ ਦਿਨ ਸਾਰੇ ਭਾਰਤੀਆਂ ਲਈ ਬਹੁਤ ਮਹੱਤਵ ਰੱਖਦਾ ਹੈ। ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਲੋੜ ਹੈ।
ਉਦਯੋਗਪਤੀ ਤੇਜਵਿੰਦਰ ਸਿੰਘ ਆਹੂਜਾ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਭਗਤਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਅਜ਼ਾਦੀ ਪ੍ਰਾਪਤੀ ਲਈ ਉਨ੍ਹਾਂ ਦੀ ਅਣਥੱਕ ਕੋਸ਼ਿਸ਼ ਨੂੰ ਨਹੀਂ ਭੁਲਣਾ ਚਾਹੀਦਾ ਅਤੇ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫਰਜ਼ਾਂ ਨੂੰ ਵੀ ਸਮਝਣਾ ਚਾਹੀਦਾ ਹੈ ਅਤੇ ਨੈਤਿਕਤਾ ਨਾਲ ਕੰਮ ਕਰਨਾ ਚਾਹੀਦਾ ਹੈ, ਚੀਨ ਦੇ ਬਦਲ ਵਜੋਂ ਵਿਸ਼ਵ ਅੱਜ ਭਾਰਤ ਨੂੰ ਦੇਖ ਰਿਹਾ ਹੈ ਅਤੇ ਇਹ ਭਾਰਤ ਲਈ ਇਕ ਬਹੁਤ ਵੱਡਾ ਮੌਕਾ ਹੈ ।