ਲੁਧਿਆਣਾ : ਡਾਇਰੈਕਟਰ ਰੋਜਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਪਲੇਸਮੈਂਟ ਕੈੰਪ ਲਗਾਇਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ.ਸ੍ਰੀ ਡੀ.ਬੀ.ਈ.ਈ. ਸ੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦੀ ਸਕੀਮ ‘ਮਿਸ਼ਨ ਸੁਨਿਹਰੀ ਸੁਰੂਆਤ’ ਅਧੀਨ ਸਟੇਟ ਲੈਵਲ ਪਲੇਸਮੈਂਟ ਕੈਂਪ ਦਾ ਆਯੋਜਨ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਸਰਕਾਰੀ ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਕੀਤਾ ਗਿਆ।
ਪਲੇਸਮੈਂਟ ਕੈਂਪ ਵਿੱਚ ਕੁੱਲ 376 ਪ੍ਰਾਰਥੀਆਂ ਵੱਲੋ ਭਾਗ ਲਿਆ ਗਿਆ। ਮੇਲੇ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਕੰਪਨੀਆਂ ਵੱਲੋ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ ਉਨ੍ਹਾਂ ਵਿੱਚੋ 210 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ ਅਤੇ ਇੱਕ ਕੰਪਨੀ ਦਾ ਰਿਜਲਟ ਪੈਡਿੰਗ ਹੈ।
ਉਕਤ ਸਾਰਟਲਿਸਟ ਪ੍ਰਾਰਥੀਆਂ ਦੀ ਚੋਣ ਪ੍ਰਕਿਰਿਆ ਚੱਲ ਰਹੀ ਅਤੇ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਵਿੱਚ ਪ੍ਰਮੁੱਖ ਤੌਰ ‘ਤੇ ਟੈਲੀਪ੍ਰਫਾਰਮੈਂਸ ਗਲੋਬਲ ਸਰਵਿਸਜ਼ ਪ੍ਰਾਇਵੇਟ ਲਿਮਟਿਡ, ਡਾ. ਆਈ.ਟੀ.ਐਮ. ਲਿਮਟਿਡ, ਵਿੰਡੋਜ਼ ਟੈਕਨਾਲੋਜੀ ਪ੍ਰਾਇਵੇਟ ਲਿਮਟਿਡ ਆਦਿ ਸ਼ਾਮਲ ਸਨ।