ਲੁਧਿਆਣਾ : ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਥਾਨਕ ਰਾਹੋਂ ਰੋਡ ‘ਤੇ ਗਹਿਲੇਵਾਲ ਮੌੜ ਵਿਖੇ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਦੁਕਾਨਦਾਰਾਂ ਵੱਲੋਂ ਸੀਵਰੇਜ਼ ਸਮੱਸਿਆ ਅਤੇ ਸੜ੍ਹਕਾਂ ‘ਤੇ ਖੜ੍ਹੇ ਪਾਣੀ ਕਾਰਨ ਆ ਰਹੀਆਂ ਮੁ਼ਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ। ਮੀਟਿੰਗ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਤੋਂ ਇਲਾਵਾ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਭੋਲਾ ਨੇ ਦੱਸਿਆ ਕਿ ਇਲਾਕੇ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਜਿਸ ਸਬੰਧੀ ਮਾਰਕੀਟ ਐਸੋਸੀਏਸ਼ਨ ਵੱਲੋਂ ਨ੍ਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਸਾਤੀ ਮੌਸਮ ਦੌਰਾਨ ਤਾਂ ਹਾਲਾਤ ਬੇਹੱਦ ਮਾੜੇ ਹੋ ਜਾਂਦੇ ਹਨ ਅਤੇ ਬਦਬੂ ਫੈਲਣ ਕਾਰਨ ਲੋਕ ਨਰਕ ਭਰਿਆ ਜੀਵਨ ਬਤੀਤ ਕਰਦੇ ਹਨ।
ਵਸਨੀਕਾਂ ਵੱਲੋਂ ਆਪਣੀ ਪ੍ਰੇਸ਼ਾਨੀਆਂ ਤੋਂ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਗਿਆ ਅਤੇ ਅਧਿਕਾਰੀਆਂ ਵੱਲੋਂ ਵੀ ਜਲਦ ਇਸ ਦਾ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ। ਵਿਧਾਇਕ ਭੋਲਾ ਨੇ ਦੱਸਿਆ ਕਿ ਇੱਕ ਐਸਟੀਮੇਟ ਤਿਆਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਕਰੀਬ 368 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਧੀਨ ਰਾਹੋਂ ਰੋਡ ਦੇ ਪਿੰਡਾਂ ਦਾ ਸਾਰਾ ਪਾਣੀ ਭੱਟੀਆਂ ਡਿਸਪੋਜਲ ‘ਤੇ ਪਾਇਆ ਜਾਵੇਗਾ ਜਿਸ ਨਾਲ ਵਸਨੀਕਾਂ ਨੂੰ ਸੀਵਰੇਜ਼ ਅਤੇ ਇਲਾਕੇ ਵਿੱਚ ਪਾਣੀ ਦੇ ਇਕੱਠਾ ਹੋਣ ਵਾਲੀ ਸਮੱਸਿਆ ਤੋਂ ਨਿਜਾਤ ਮਿਲੇਗੀ।