ਪੰਜਾਬੀ
ਵੋਟਰ ਆਈਡੀ ਕਾਰਡਾਂ ਨੂੰ ਆਧਾਰ ਨਾਲ ਕੀਤਾ ਜਾਵੇ ਲਿੰਕ- ਡਿਪਟੀ ਕਮਿਸ਼ਨਰ
Published
2 years agoon
ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਲੁਧਿਆਣਾ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟਰ ਆਈਡੀ ਨਾਲ ਆਧਾਰ ਨੰਬਰ ਲਿੰਕ ਕਰਨ। ਉਨ੍ਹਾਂ ਕਿਹਾ ਕਿ ਵੋਟਰ ਆਪਣਾ ਆਧਾਰ ਨੰਬਰ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਰਾਹੀਂ ਲਿੰਕ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਮਾਧਿਅਮ ਰਾਹੀਂ ਵੋਟਰ ਵੈਬਸਾਈਟ www.nvsp.in ‘ਤੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ਨੂੰ ਡਾਊਨਲੋਡ ਕਰਕੇ ਆਪਣਾ ਆਧਾਰ ਨੰਬਰ ਆਪਣੇ ਵੋਟਰ ਆਈ-ਕਾਰਡ ਨਾਲ ਲਿੰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥ ਲੈਵਲ ਅਫ਼ਸਰਾਂ ਅਤੇ ਹੋਰ ਚੋਣ ਅਮਲੇ ਨੂੰ ਪਹਿਲਾਂ ਹੀ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧੇ ਤੌਰ ‘ਤੇ ਰਾਬਤਾ ਕਰਨ ਦੀ ਹਦਾਇਤ ਕੀਤੀ ਗਈ ਹਾਂ ਤਾਂ ਜੋ ਉਹ ਆਧਾਰ ਨੰਬਰ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਫਾਰਮ-6ਬੀ ਰਾਹੀਂ ਲਿੰਕ ਕਰਨ ਜਾਂ 1950 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਣ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਵੋਟਰ ਆਪਣੇ ਵੋਟਰ ਸ਼ਨਾਖਤੀ ਕਾਰਡਾਂ ਨਾਲ ਆਧਾਰ ਨੰਬਰ ਲਿੰਕ ਕਰ ਸਕਣਗੇ।
You may like
-
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੇ ਐਨ.ਐਸ.ਐਸ. ਸੈੱਲ ਵੱਲੋਂ ਇਕ ਸੱਤ-ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ੁਰੂਆਤ
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ