ਲੁਧਿਆਣਾ : ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਰਹਿਨੁਮਾਈ ਵਿੱਚ ਸੀਵਰਮੈਨ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਨਮਾਇੰਦਿਆਂ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੀਟਿੰਗ ਕੀਤੀ ਗਈ । ਵਿਧਾਇਕ ਗੋਗੀ ਨੇ ਕਿਹਾ ਕਿ ਪਿਛਲੀ ਸਰਕਾਰ ਅਤੇ ਲੁਧਿਆਣਾ ਦੀ ਸਥਾਨਕ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਅੱਜ ਇਨ੍ਹਾਂ ਮੁਲਾਜ਼ਮਾਂ ਨੂੰ ਅਜਿਹਾ ਸੰਘਰਸ਼ ਕਰਨਾ ਪਿਆ, ਜੋਕਿ ਨਹੀਂ ਹੋਣਾ ਚਾਹੀਦਾ ਸੀ।
ਇਸ ਤੋਂ ਇਲਾਵਾ ਵਿਧਾਇਕ ਸ੍ਰੀ ਗੋਗੀ ਵੱਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ, ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਬੰਦ ਪਈਆਂ ਸਟਰੀਟ ਲਾਈਟਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਨਹੀਂ ਕੀਤਾ ਜਾਂਦਾ ਸਗੋਂ ਕਾਗਜ਼ੀ-ਪੱਤਰੀਂ ਹੀ ਲਾਈਟਾਂ ਨੂੰ ਦਰੁਸਤ ਕਰ ਦਿੱਤਾ ਜਾਂਦਾ ਹੈ ਜਿਸਦੀ ਜ਼ਮੀਨੀ ਪੱਧਰ ‘ਤੇ ਜਾਂਚ ਕਰਨ ਦੀ ਲੋੜ ਹੈ। ਇਸ ਮੌਕੇ ਕੌਂਸਲਰ ਰਾਕੇਸ਼ ਪਰਾਸ਼ਰ, ਅਸ਼ਵਨੀ ਚੌਧਰੀ, ਵਿਜੇ ਦਾਨਵ, ਡੀ.ਪੀ. ਖੌਸਲਾ, ਨਰੇਸ਼ ਧੀਗਾਨ ਵੀ ਮੌਜੂਦ ਸਨ।