Connect with us

ਪੰਜਾਬੀ

ਆਬਕਾਰੀ ਵਿਭਾਗ ਦੀ ਸਤਲੁਜ ਦਰਿਆ ‘ਤੇ ਵੱਡੀ ਕਾਰਵਾਈ, 1,45,000 ਲੀਟਰ ਲਾਹਣ ਕਰਵਾਈ ਨਸ਼ਟ

Published

on

Big operation of Excise department on Sutlej river, 1,45,000 liters were removed and destroyed.

ਲੁਧਿਆਣਾ : ਆਬਕਾਰੀ ਵਿਭਾਗ ਅਤੇ ਲੁਧਿਆਣਾ ਪੱਛਮੀ ਤੇ ਪੂਰਬੀ ਦੇ ਸਮੁੱਚੇ ਆਬਕਾਰੀ ਪੁਲਿਸ ਮੁਲਾਜ਼ਮਾਂ ਨੇ ਅੱਜ ਇੱਕ ਵੱਡੀ ਤਲਾਸ਼ੀ ਮੁਹਿੰਮ ਦੌਰਾਨ 1,45,000 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ। ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢਿਆਂ ‘ਤੇ ਗੈਰ-ਕਾਨੂੰਨੀ ਤੌਰ ‘ਤੇ ਸ਼ਰਾਬ ਕੱਢਣ ‘ਤੇ ਰੋਕ ਲਗਾਉਣ ਲਈ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵੱਲੋਂ ਸਵੇਰੇ 5 ਵਜੇ ਤੋਂ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ।

ਬੁਲਾਰੇ ਨੇ ਦੱਸਿਆ ਕਿ ਟੀਮਾਂ ਵੱਲੋਂ ਲੁਧਿਆਣਾ ਜਿਲ੍ਹੇ ਦੇ ਪਿੰਡਾਂ ਭੋਲੇਵਾਲ, ਜੱਦੀਦ, ਭੋਡੇ, ਤਲਵਣ, ਰਾਜਾਪੁਰ, ਭਾਗੀਆ, ਖਹਿਰਾ ਬੇਟ, ਉਚਾ ਪਿੰਡ ਧਗੇੜਾ, ਭੂੰਦੜੀ, ਸੰਗੋਵਾਲ , ਮੀਉਵਾਲ ਗੋਰਸੀਆਂ, ਹਾਕਮਰਾਏ ਬੇਟ, ਬਾਗੀਆਂ ਅਤੇ ਬੁਰਜ ਦੇ ਲਗਭਗ 27 ਕਿਲੋਮੀਟਰ ਦੇ ਖੇਤਰ ਵਿੱਚ ਖੋਜ ਮੁਹਿੰਮ ਨੂੰ ਅੰਜਾਮ ਦਿੱਤਾ ਗਿਆ। ਤਲਾਸ਼ੀ ਮੁਹਿੰਮ ਦੌਰਾਨ ਲਗਭਗ 1,45,000 ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ ਨਦੀ ਦੇ ਕਿਨਾਰਿਆਂ ਦੇ ਬਾਹਰ ਲਾਵਾਰਿਸ ਹੋਣ ਕਾਰਨ ਮੌਕੇ ‘ਤੇ ਨਸ਼ਟ ਕਰ ਦਿੱਤੀ ਗਈ,।

Facebook Comments

Trending