Connect with us

ਅਪਰਾਧ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਸੁਣਵਾਈ 7 ਤਾਰੀਖ਼ ਨੂੰ

Published

on

Former minister Bharat Bhushan Ashu filed bail petition, hearing on 7th

ਲੁਧਿਆਣਾ : ਕਥਿਤ ਟਰਾਂਸਪੋਰਟ ਟੈਂਡਰ ਘਪਲੇ ’ਚ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ’ਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਡਾਕਟਰ ਅਜੀਤ ਅੱਤਰੀ ਨੇ ਕਰਦਿਆਂ 7 ਸਤੰਬਰ ਲਈ ਵਿਜੀਲੈਂਸ ਪੁਲਸ ਨੂੰ ਅਦਾਲਤ ’ਚ ਮਾਮਲੇ ਸਬੰਧੀ ਪੂਰਾ ਰਿਕਾਰਡ ਸਮੇਤ ਤਲਬ ਕੀਤਾ ਹੈ।

ਭਾਰਤ ਭੂਸ਼ਣ ਆਸ਼ੂ ਦਾ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਸੀ। ਆਪਣੀ ਜ਼ਮਾਨਤ ਪਟੀਸ਼ਨ ’ਚ ਆਸ਼ੂ ਨੇ ਸਿਆਸੀ ਬਦਲਾਖ਼ੋਰੀ ਤਹਿਤ ਮਾਮਲੇ ’ਚ ਨਾਮਜ਼ਦ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।

Facebook Comments

Trending