ਲੁਧਿਆਣਾ : ਅਨਾਜ ਟਰਾਂਸਪੋਰਟ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਬੁੱਧਵਾਰ ਨੂੰ ਅਦਾਲਤ ‘ਚ ਸੁਣਵਾਈ ਹੋਣੀ ਹੈ। ਆਸ਼ੂ ਵੱਲੋਂ ਅਦਾਲਤ ‘ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਅਦਾਲਤ ਨੇ ਵਿਜੀਲੈਂਸ ਨੂੰ ਮਾਮਲੇ ਦਾ ਪੂਰਾ ਰਿਕਾਰਡ ਲਿਆਉਣ ਲਈ ਕਿਹਾ ਸੀ। ਇਸ ਪਟੀਸ਼ਨ ਦੀ ਸੁਣਵਾਈ ਸਪੈਸ਼ਲ ਜੱਜ ਵਿਜੀਲੈਂਸ ਅਤਰੀ ਦੀ ਅਦਾਲਤ ਵਿੱਚ ਹੋਣੀ ਹੈ।
ਦੱਸ ਦੇਈਏ ਕਿ 4 ਦਿਨ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ‘ਚ ਪਟੀਸ਼ਨ ਪਾ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਪੇਸ਼ੀ ਤੋਂ ਬਾਕਾਇਦਾ ਛੋਟ ਦਿੱਤੀ ਜਾਵੇ। ਆਪਣੀ ਪਟੀਸ਼ਨ ‘ਚ ਆਸ਼ੂ ਨੇ ਇਹ ਵੀ ਕਿਹਾ ਸੀ ਕਿ ਇਹ ਸਾਰਾ ਮਾਮਲਾ ਸਿਆਸੀ ਰੰਜਿਸ਼ ਦਾ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਲਿਫਟਿੰਗ ‘ਚ ਹੋਏ ਗਬਨ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ‘ਚ ਵਿਜੀਲੈਂਸ ਨੇ 22 ਅਗਸਤ ਨੂੰਆਸ਼ੂ ਨੂੰ ਗਿ੍ਫ਼ਤਾਰ ਕੀਤਾ ਸੀ ।