ਖੇਡਾਂ
ਵਿਧਾਇਕਾਂ ਭੋਲਾ, ਪੱਪੀ ਅਤੇ ਬੱਗਾ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ
Published
2 years agoon
ਲੁਧਿਆਣਾ : ਵਿਧਾਇਕਾਂ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਸ੍ਰੀ ਮਦਨ ਲਾਲ ਬੱਗਾ ਵੱਲੋਂ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ 2022’ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ।
ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਖੇਡਾਂ ਦਾ ਰਸਮੀ ਸੁ਼ੁਰੂਆਤ ਕਰਵਾਉਣ ਤੋਂਂ ਬਾਅਦ ਵਿਧਾਇਕਾਂ ਸ੍ਰੀਸ. ਦਲਜੀਤ ਸਿੰਘ ਭੋਲਾ ਗਰੇਵਾਲ, ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਸ੍ਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨਵੇਂ ਖਿਡਾਰੀਆਂ ਨੂੰ ਉਡਾਰੀ ਭਰਨ ਲਈ ਖੰਭ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨ ਪ੍ਰਤਿਭਾਵਾਂ ਨੂੰ ਖੋਜਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਵਚਨਬੱਧ ਹਨ।
ਉਨ੍ਹਾਂ ਕਿਹਾ ਕਿ 21 ਅਕਤੂਬਰ ਨੂੰ ਜਦੋਂ ਖੇਡਾਂ ਸਮਾਪਤ ਹੋਣਗੀਆਂ ਤਾਂ ਪੰਜਾਬ ਕੋਲ ਨਵੇਂ ਖੇਡ ਚੈਂਪੀਅਨ ਹੋਣਗੇ, ਜੋ ਉਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਪੰਜਾਬ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਵਿਧਾਇਕਾਂ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਦੇ ਅਤਿ-ਆਧੁਨਿਕ ਢਾਂਚੇ ਨੂੰ ਵਿਕਸਤ ਕਰਨ, ਖਿਡਾਰੀਆਂ ਨੂੰ ਨੌਕਰੀ ਤੋਂ ਇਲਾਵਾ ਵਧੀਆ ਸਿਖਲਾਈ, ਕੋਚ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਯਕੀਨੀ ਬਣਾਉਣ ਨੂੰ ਵੀ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ
ਉਨ੍ਹਾਂ ਕਿਹਾ ਕਿ ਇਹ ਖੇਡਾਂ ਹਰ ਸਾਲ ਪੰਜਾਬ ਵਿੱਚ ਕਰਵਾਈਆਂ ਜਾਣਗੀਆਂ ਅਤੇ ਇਹ ਖੇਡਾਂ ਦੇ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਖੇਡਾਂ ਅਤੇ ਖਿਡਾਰੀਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਵੀ ਲਾਇਆ। 21 ਅਕਤੂਬਰ ਤੱਕ ਹੋਣ ਵਾਲੀਆਂ ਵੱਖ-ਵੱਖ 22 ਖੇਡਾਂ ਵਿੱਚ ਕੁੱਲ 15000 ਖਿਡਾਰੀ ਭਾਗ ਲੈ ਰਹੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ‘ਤੇ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ ਅਤੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਛੇ ਉਮਰ ਵਰਗ ਵਿੱਚ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।
ਇਹ ਮੁਕਾਬਲੇ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਛੇ ਵਰਗਾਂ ਵਿੱਚ ਹੋਣਗੇ। ਪੈਰਾ ਖਿਡਾਰੀਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਸ਼ਾਮਲ ਹਨ ਅਤੇ ਇਨ੍ਹਾਂ ਸ਼੍ਰੇਣੀਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾਣਗੇ। ਰਾਜ ਪੱਧਰ ‘ਤੇ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਦੇ ਜੇਤੂ ਨੂੰ 10,000 ਰੁਪਏ ਦਿੱਤੇ ਜਾਣਗੇ, ਦੂਜੇ ਲਈ 7,000 ਜਦਕਿ ਤੀਜੇ ਸਥਾਨ ਦੇ ਜੇਤੂਆਂ ਲਈ 5,000 ਰੁਪਏ ਦਿੱਤੇ ਜਾਣਗੇ। ਇਸ ਮੌਕੇ ਦੁਪਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਸੋਨੀਆ ਅਲਗ ਅਤੇ ਖੇਡ ਵਿੰਗ ਦੇ ਕੋਆਰਡੀਨੇਟਰ ਵੀ ਹਾਜ਼ਰ ਸਨ।
You may like
-
ਜੀ.ਐਚ.ਜੀ. ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਜਿਤੇ ਗੋਲ੍ਡ,ਸਿਲਵਰ ਤੇ ਕਾਂਸੀ ਤਗਮੇ
-
ਸੂਬਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਅੱਜ ਤੇ ਭਲਕੇ ਲਏ ਜਾਣਗੇ ਟਰਾਇਲ -DSO
-
RGC ਦੀਆਂ ਖਿਡਾਰਨਾਂ ਨੇ ‘ ਖੇਡਾਂ ਵਤਨ ਪੰਜਾਬ ਦੀਆਂ ‘ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਰਾਜ ਪੱਧਰੀ ਟੂਰਨਾਮੈਂਟ ਲਈ ਚੁਣੇ ਗਏ ਐਨਐਸਪੀਐਸ ਦੇ ਹੈਂਡਬਾਲ ਖਿਡਾਰੀ
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਸਮਾਗਮ