ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਐਸ.ਸੀ. ਸਿਖਿਆਰਥੀਆਂ ਲਈ ਦੋ ਹਫਤੇ ਦਾ ਮੁਫਤ ਸਿਖਲਾਈ ਬੈਚ ਮਿਤੀ 27-09-2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਪਹਿਲੇ ਬੈਚ ਦੀ ਕਾਊਸਲਿੰਗ ਮਿਤੀ 19-09-2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿਚ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ. ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ ਬਣਾਉਣ ਤੇ 33 ਫੀਸਦ ਸਬਸਿਡੀ ਵੀ ਦਿੱਤੀ ਜਾਵੇਗੀ।
ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ। ਉਨ੍ਹਾਂ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।