Connect with us

ਪੰਜਾਬੀ

 ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਲੈ ਕੇ ਆਵੇਗੀ ਨਵੀਂ ਟ੍ਰਾਂਸਪੋਰਟ ਨੀਤੀ

Published

on

The Aam Aadmi Party government will soon bring a new transport policy

ਲੁਧਿਆਣਾ : ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਅੱਜ ਲੁਧਿਆਣਾ ਡਰਾਈਵਰ ਯੂਨੀਅਨ, ਆਜ਼ਾਦ ਟੈਕਸੀ ਯੂਨੀਅਨ ਪੰਜਾਬ ਅਤੇ ਪੰਜਾਬ ਸਕੂਲ ਬੱਸ ਓਪਰੇਟਰ ਯੂਨੀਅਨ ਦੇ ਨੁਮਾਇੰਦਿਆਂ ਦੇ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਸ੍ਰੀ ਵਿਮਲ ਸੇਤੀਆ ਵੀ ਮੌਜੂਦ ਸਨ।

ਟ੍ਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਯੂਨੀਅਨਾਂ ਨੂੰ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੌਰ ਨਾਲ ਸੁਣਿਆ, ਔਕੜਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਵੀ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਵਿੱਚ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਨਵੀਂ ਨੀਤੀ ਲੈ ਕੇ ਆਵੇਗੀ।

ਜ਼ਿਕਰਯੋਗ ਹੈ ਕਿ ਬੀਤੀ 7 ਸਤੰਬਰ ਨੂੰ ਟੈਕਸੀ ਚਾਲਕਾਂ ਵੱਲੋਂ ਆਪਣੀਆਂ ਔਕੜਾਂ ਸਬੰਧੀ, ਸਕੱਤਰ, ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਸ.ਨਰਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿੱਚ ਵਿਧਾਇਕ ਸ੍ਰੀ ਗੋਗੀ ਨੂੰ ਮੰਗ ਪੱਤਰ ਸੌਂਪਿਆ ਸੀ ਅਤੇ ਵਿਧਾਇਕ ਗੋਗੀ ਦੇ ਉੱਦਮ ਸਦਕਾ, ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਟ੍ਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨਾਲ ਮੌਕੇ ‘ਤੇ ਹੀ ਗੱਲਬਾਤ ਕਰਦਿਆਂ ਟੈਕਸੀ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਮੁਲਾਕਾਤ ਦਾ ਸਮਾਂ ਮੰਗਿਆ ਸੀ।

ਵਿਧਾਇਕ ਸ੍ਰੀ ਗੋਗੀ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਲੁਧਿਆਣਾ ਡਰਾਈਵਰ ਯੂਨੀਅਨ, ਆਜ਼ਾਦ ਟੈਕਸੀ ਯੂਨੀਅਨ ਪੰਜਾਬ ਅਤੇ ਪੰਜਾਬ ਸਕੂਲ ਬੱਸ ਓਪਰੇਟਰ ਯੂਨੀਅਨ ਦੇ ਨੁਮਾਇੰਦਿਆਂ ਦੀ ਨੇੜੇ ਹੋ ਕੇ ਸੁਣੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਉਨ੍ਹਾਂ ਦੀ ਆਪਣੀ ਸਰਕਾਰ ਹੈ ਅਤੇ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਨਿਬੇੜੇ ਲਈ ਵਚਨਬੱਧ ਹੈ।

Facebook Comments

Trending