ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 19 ਸਾਲ ਪੁਰਾਣੇ ਇਕ ਕਬੂਤਰਬਾਜ਼ੀ ਦੇ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਪੁਲਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ‘ਤੇ ਸਾਲ 2003 ‘ਚ ਦਲੇਰ ਮਹਿੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ ‘ਚ ਹੈ। ਦੱਸ ਦਈਏ ਕਿ ਕਬੂਤਰਬਾਜ਼ੀ ਮਾਮਲੇ ‘ਚ ਹਾਈਕੋਰਟ ਨੇ ਦਲੇਰ ਮਹਿੰਦੀ ਦੀ ਸਜ਼ਾ ਸਸਪੈਂਡ ਕਰ ਦਿੱਤੀ ਹੈ।
ਦੱਸ ਦਈਏ ਕਿ ਦਲੇਰ ਮਹਿੰਦੀ ਖ਼ਿਲਾਫ਼ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ 498 ਨੰਬਰ ਐੱਫ. ਆਈ. ਆਰ. ਸਾਲ 2003 ‘ਚ ਦਰਜ ਕੀਤੀ ਸੀ। ਦਲੇਰ ਮਹਿੰਦੀ ਨੂੰ ਹੇਠਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਖ਼ਿਲਾਫ਼ ਦਲੇਰ ਮਹਿੰਦੀ ਵਲੋਂ ਆਪਣੇ ਵਕੀਲ ਰਾਹੀਂ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ‘ਚ ਅਪੀਲ ਦਾਇਰ ਕੀਤੀ ਗਈ ਸੀ। ਸਾਲ 2018 ‘ਚ ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਕੈਦ ਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।