Connect with us

ਪੰਜਾਬ ਨਿਊਜ਼

ਲੁਧਿਆਣਾ ਜੇਲ੍ਹ ‘ਚ 15 ਪਰਿਵਾਰਾਂ ਨੇ ਕੈਦੀਆਂ ਨਾਲ ਕੀਤੀ ਸਿੱਧੀ ਮੁਲਾਕਾਤ, ਸੂਬੇ ਦੀਆਂ 23 ਜੇਲ੍ਹਾਂ ‘ਚ ਹੋਈ ਸ਼ੁਰੂਆਤ

Published

on

"Sand mafia includes many journalists and politicians, a list is being made, action will be taken": Minister Bains

ਲੁਧਿਆਣਾ : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਥਾਨਕ ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਸਿੱਧੇ ਤੌਰ ‘ਤੇ ਹੋਣ ਵਾਲੀ ਮੁਲਾਕਾਤ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਇਕ ਇਤਿਹਾਸਿਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਹਿਲੀ ਵਾਰ ਕੈਦੀਆਂ ਨੂੰ ਸਿੱਧੇ ਤੌਰ ‘ਤੇ ਆਪਣੇ ਪਰਿਵਾਰਾਂ ਨਾਲ ਮਿਲਣ ਦਾ ਮੌਕਾ ਮਿਲੇਗਾ।

ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਜਾਲੀਆਂ ਰਾਹੀਂ ਕੈਦੀਆਂ ਨਾਲ ਮੁਲਾਕਾਤ ਕਰ ਸਕਦੇ ਸਨ। ਹਰਜੋਤ ਬੈਂਸ ਨੇ ਕਿਹਾ ਕਿ ਕਿਸੇ ਵੀ ਕੈਦੀ ਦੇ 5 ਪਰਿਵਾਰਿਕ ਮੈਂਬਰ ਉਸ ਨਾਲ ਇਕ ਘੰਟਾ ਬਿਤਾ ਸਕਣਗੇ ਅਤੇ ਕੈਦੀ ਆਪਣੇ ਪਰਿਵਾਰ ਨਾਲ ਬੈਠ ਕੇ ਖਾਣਾ ਵੀ ਖਾ ਸਕੇਗਾ। ਹਰਜੋਤ ਬੈਂਸ ਨੇ ਕਿਹਾ ਕਿ ਜੇਲ੍ਹਾਂ ‘ਚ ਬੰਦ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਇਹ ਸਹੂਲਤ ਨਹੀਂ ਹੈ। ਇਸ ਦੇ ਨਾਲ ਹੀ ਜਿਸ ਕੈਦੀ ਦਾ ਜੇਲ੍ਹ ਵਿਭਾਗ ਨਾਲ ਮਾੜਾ ਰਿਕਾਰਡ ਹੋਵੇਗਾ, ਉਸ ਨੂੰ ਵੀ ਇਹ ਸਹੂਲਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਇਸ ਮੁਲਾਕਾਤ ਲਈ ਕੈਦੀ ਜਾਂ ਉਸ ਦੇ ਪਰਿਵਾਰਿਕ ਮੈਂਬਰ ਆਨਲਾਈਨ ਮੁਲਾਕਾਤ ਬੁਕਿੰਗ ਕਰਵਾ ਸਕਦੇ ਹਨ। ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹ ‘ਚ ਬੰਦ ਕੈਦੀਆਂ ਨੂੰ ਅੱਜ 15 ਪਰਿਵਾਰ ਸਿੱਧੇ ਤੌਰ ‘ਤੇ ਮਿਲ ਰਹੇ ਹਨ ਅਤੇ ਪੰਜਾਬ ਦੀਆਂ 23 ਜੇਲ੍ਹਾਂ ‘ਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਹਰਜੋਤ ਬੈਂਸ ਨੇ ਦੱਸਿਆ ਕਿ ਜਿਨ੍ਹਾਂ ਕੈਦੀਆਂ ਨੂੰ ਪੈਰੋਲ ਨਹੀਂ ਮਿਲਦੀ, ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਦੇ ਸਾਹਮਣੇ ਪੈਟਰੋਲ ਪੰਪ ਦਾ ਵੀ ਉਦਘਾਟਨ ਕੀਤਾ ਗਿਆ, ਜਿੱਥੇ ਕੈਦੀ ਕੰਮ ਕਰ ਸਕਣਗੇ।

Facebook Comments

Trending