ਹਰ ਕੋਈ ਜਾਣਦਾ ਹੈ ਕਿ ਦੁੱਧ ਸਿਹਤਮੰਦ ਸਰੀਰ ਲਈ ਕਿੰਨਾ ਜ਼ਰੂਰੀ ਹੈ। ਦੁੱਧ ‘ਚ ਪਾਇਆ ਜਾਣ ਵਾਲਾ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਰੱਖਣ ‘ਚ ਮਦਦ ਕਰਦਾ ਹੈ। ਪਰ ਜੇਕਰ ਤੁਹਾਨੂੰ ਖਾਲੀ ਦੁੱਧ ਪੀਣਾ ਪਸੰਦ ਨਹੀਂ ਹੈ ਤਾਂ ਤੁਸੀਂ ਇਸ ਨੂੰ ਸੌਂਫ, ਖੰਡ ਮਿਲਾ ਕੇ ਪੀ ਸਕਦੇ ਹੋ। ਸੌਂਫ ਅਤੇ ਖੰਡ ਦੋਵੇਂ ਹੀ ਸਿਹਤ ਲਈ ਬਹੁਤ ਫਾਇਦੇਮੰਦ ਹਨ। ਸੌਂਫ ‘ਚ ਵਿਟਾਮਿਨ-ਸੀ, ਵਿਟਾਮਿਨ-ਈ, ਕੈਲਸ਼ੀਅਮ, ਜ਼ਿੰਕ, ਪੋਟਾਸ਼ੀਅਮ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦੇ ਨਾਲ ਹੀ ਦੁੱਧ ‘ਚ ਕੈਲਸ਼ੀਅਮ ਅਤੇ ਪ੍ਰੋਟੀਨ ਦੋਵੇਂ ਹੀ ਮਾਤਰਾ ‘ਚ ਪਾਏ ਜਾਂਦੇ ਹਨ। ਸੌਂਫ, ਮਿਸ਼ਰੀ ਵਾਲਾ ਦੁੱਧ ਪੀਣ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲਣਗੇ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਪੇਟ ਨਾਲ ਜੁੜੀਆਂ ਸਮੱਸਿਆਵਾਂ : ਸੌਂਫ ਅਤੇ ਮਿਸ਼ਰੀ ਮਿਲਾ ਕੇ ਦੁੱਧ ਪੀਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਸੌਂਫ ‘ਚ ਐਸਟਰਾਗਲ ਅਤੇ ਐਨੀਥੋਲ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਗੈਸ ਅਤੇ ਬਦਹਜ਼ਮੀ ਨੂੰ ਦੂਰ ਕਰਨ ‘ਚ ਵੀ ਮਦਦ ਕਰਦੇ ਹਨ। ਸੌਂਫ ਐਸੀਡਿਟੀ ਅਤੇ ਸੋਜ ਨੂੰ ਘੱਟ ਕਰਨ ‘ਚ ਵੀ ਬਹੁਤ ਫਾਇਦੇਮੰਦ ਹੈ। ਇਸ ਦੁੱਧ ਦਾ ਸੇਵਨ ਕਰਨ ਨਾਲ ਤੁਹਾਡਾ ਪੇਟ ਵੀ ਬਹੁਤ ਸਿਹਤਮੰਦ ਰਹਿੰਦਾ ਹੈ।
ਵਜ਼ਨ ਘੱਟ ਕਰੇ : ਭਾਰ ਘਟਾਉਣ ਲਈ ਤੁਸੀਂ ਸੌਂਫ ਅਤੇ ਮਿਸ਼ਰੀ ਮਿਕਸ ਕਰਕੇ ਦੁੱਧ ਵੀ ਪੀ ਸਕਦੇ ਹੋ। ਇਸ ਦੁੱਧ ਦਾ ਸੇਵਨ ਕਰਨ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹੇਗਾ। ਸੌਂਫ ‘ਚ ਫਾਈਬਰ ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ। ਫਾਈਬਰ ਨਾਲ ਭਰਪੂਰ ਡਾਇਟ ਖਾਣ ਨਾਲ ਤੁਹਾਡੀ ਭੁੱਖ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਭਾਰ ਘਟਾਉਣ ‘ਚ ਮਦਦ ਮਿਲ ਸਕਦੀ ਹੈ। ਇਹ ਦੁੱਧ ਤੁਹਾਡੇ ਸਰੀਰ ‘ਚੋਂ ਵਾਧੂ ਫੈਟ ਅਤੇ ਕੈਲੋਰੀ ਨੂੰ ਬਰਨ ਕਰਨ ‘ਚ ਵੀ ਮਦਦ ਕਰਦਾ ਹੈ।
ਤਣਾਅ ਘੱਟ ਕਰੇ : ਬਦਲਦੇ ਲਾਈਫਸਟਾਈਲ ਕਾਰਨ ਕਈ ਲੋਕ ਤਣਾਅ ਵਰਗੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰ ਰਹੇ ਹਨ। ਤਣਾਅ ਤੋਂ ਰਾਹਤ ਪਾਉਣ ਲਈ ਤੁਸੀਂ ਇਸ ਦੁੱਧ ਦਾ ਸੇਵਨ ਕਰ ਸਕਦੇ ਹੋ। ਇਹ ਤੁਹਾਡੇ ਤਣਾਅ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ। ਦੁੱਧ ‘ਚ ਮਿਸ਼ਰੀ ਅਤੇ ਸੌਂਫ ਮਿਲਾ ਕੇ ਪੀਣ ਨਾਲ ਤੁਹਾਡਾ ਤਣਾਅ ਦੂਰ ਹੁੰਦਾ ਹੈ।
ਅੱਖਾਂ ਦੀ ਰੋਸ਼ਨੀ : ਸੌਂਫ ‘ਚ ਵਿਟਾਮਿਨ-ਏ ਦੀ ਮਾਤਰਾ ਵੀ ਬਹੁਤ ਵਧੀਆ ਹੁੰਦੀ ਹੈ। ਵਿਟਾਮਿਨ ਏ ਤੁਹਾਡੀਆਂ ਅੱਖਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੁੱਧ ਨੂੰ ਪੀਣ ਨਾਲ ਤੁਹਾਡੀਆਂ ਅੱਖਾਂ ਵੀ ਤੰਦਰੁਸਤ ਰਹਿਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਵੀ ਦੁੱਧ ਬਹੁਤ ਫਾਇਦੇਮੰਦ ਹੁੰਦਾ ਹੈ। ਦੁੱਧ ‘ਚ ਸੌਂਫ ਅਤੇ ਮਿਸ਼ਰੀ ਮਿਕਸ ਕਰਕੇ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦੀਆਂ ਹਨ।
ਸਕਿਨ ਨੂੰ ਬਣਾਏ ਗਲੋਇੰਗ : ਦੁੱਧ ‘ਚ ਸੌਂਫ ਮਿਲਾ ਕੇ ਪੀਣ ਨਾਲ ਤੁਹਾਡੀ ਸਕਿਨ ਵੀ ਤੰਦਰੁਸਤ ਰਹੇਗੀ। ਸੌਂਫ ‘ਚ ਪਾਏ ਜਾਣ ਵਾਲੇ ਐਂਟੀਬੈਕਟੀਰੀਅਲ ਗੁਣ ਸਕਿਨ ਦੇ ਮੁਹਾਸੇ ਠੀਕ ਕਰਨ ‘ਚ ਮਦਦ ਕਰਦੇ ਹਨ। ਇਸ ਦੁੱਧ ਨੂੰ ਪੀਣ ਨਾਲ ਪੇਟ ‘ਚ ਜਮ੍ਹਾ ਗੰਦਗੀ ਵੀ ਆਸਾਨੀ ਨਾਲ ਦੂਰ ਹੋ ਜਾਂਦੀ ਹੈ। ਸਰੀਰ ‘ਚੋਂ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਸਕਿਨ ਨਿਖਰਦੀ ਹੈ। ਇਸ ਦੁੱਧ ਨੂੰ ਪੀਣ ਨਾਲ ਸਕਿਨ ਸਾਫ਼ ਅਤੇ ਨਿਖਰੀ ਰਹੇਗੀ।
ਹੀਮੋਗਲੋਬਿਨ ਲੈਵਲ ਨੂੰ ਵਧਾਏ : ਇਹ ਦੁੱਧ ਤੁਹਾਡੇ ਸਰੀਰ ‘ਚ ਹੀਮੋਗਲੋਬਿਨ ਲੈਵਲ ਵਧਾਉਣ ‘ਚ ਵੀ ਮਦਦ ਕਰਦਾ ਹੈ। ਸੌਂਫ ਅਤੇ ਮਿਸ਼ਰੀ ਵਾਲਾ ਦੁੱਧ ਪੀਣ ਨਾਲ ਵੀ ਸਰੀਰ ‘ਚ ਖੂਨ ਦੀ ਸਪਲਾਈ ਹੁੰਦੀ ਹੈ। ਇਹ ਅਨੀਮੀਆ ਦੀ ਸਮੱਸਿਆ ਤੋਂ ਬਚਾਉਣ ‘ਚ ਵੀ ਮਦਦ ਕਰਦਾ ਹੈ।
ਇਸ ਤਰ੍ਹਾਂ ਪੀਓ ਸੌਂਫ ਅਤੇ ਮਿਸ਼ਰੀ ਵਾਲਾ ਦੁੱਧ: ਦੁੱਧ ‘ਚ ਸੌਂਫ ਅਤੇ ਮਿਸ਼ਰੀ ਮਿਲਾਕੇ ਪੀਣ ਲਈ ਇੱਕ ਗਲਾਸ ‘ਚ ਦੁੱਧ ਪਾਓ। ਦੁੱਧ ‘ਚ ਸੌਂਫ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਇਸ ਦੁੱਧ ਨੂੰ ਚੰਗੀ ਤਰ੍ਹਾਂ ਛਾਣ ਲਓ। ਦੁੱਧ ‘ਚ ਮਿਸ਼ਰੀ ਦਾ ਇੱਕ ਟੁਕੜਾ ਪਾਓ। ਇਹ ਦੁੱਧ ਨੂੰ ਹੋਰ ਸਵਾਦ ਅਤੇ ਪੌਸ਼ਟਿਕ ਬਣਾਉਂਦਾ ਹੈ।