Connect with us

ਪੰਜਾਬੀ

ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ

Published

on

On the occasion of the launch of the National Logistics Policy, a state-level event was held at the District Industry Center

ਲੁਧਿਆਣਾ : ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ, ਸ੍ਰੀ ਰਾਕੇਸ਼ ਕਾਂਸਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਬੀਤੇ ਕੱਲ੍ਹ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਇਸ ਸਮਾਗਮ ਮੌਕੇ ਪੰਜਾਬ ਸੂਬੇ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਤੋਂ ਭਾਗੀਦਾਰ ਵਰਚੂਅਲੀ ਤੌਰ ‘ਤੇ ਵੀ ਸ਼ਾਮਲ ਹੋਏ।

ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਰਾਜ ਲਈ ਡਰਾਫਟ ਲੌਜਿਸਟਿਕਸ ਅਤੇ ਲੌਜਿਸਟਿਕ ਪਾਰਕ ਪਾਲਿਸੀ ‘ਤੇ ਇੱਕ ਪੇਸ਼ਕਾਰੀ ਵੀ ਦਿੱਤੀ ਗਈ। ਸਿਬਿਨ ਸੀ, ਆਈ.ਏ.ਐਸ., ਸਕੱਤਰ-ਕਮ-ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ ਇਸ ਸਮਾਗਮ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਏ ਅਤੇ ਰਾਜ ਵਿੱਚ ਲੌਜਿਸਟਿਕਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਭਾਗੀਦਾਰਾਂ ਨੂੰ ਸੰਬੋਧਤ ਕੀਤਾ ਅਤੇ ਹਾਜ਼ਰੀਨ ਨੂੰ ਰਾਜ ਦੀ ਖਰੜਾ ਲੌਜਿਸਟਿਕ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ।

ਉਨ੍ਹਾਂ ਇਸ ਗੱਲ ‘ਤੇ ਵੀ ਚਰਚਾ ਕੀਤੀ ਕਿ ਕਿਵੇਂ ਰਾਜ ਦੀ ਨੀਤੀ ਡਰਾਫਟ ਨੈਸ਼ਨਲ ਲੌਜਿਸਟਿਕਸ ਪਾਲਿਸੀ, 2019 ਅਤੇ ਪ੍ਰਧਾਨ ਮੰਤਰੀ ਗਤੀਸ਼ਕਤੀ ਐਨ.ਐਮ.ਪੀ. ਦੇ ਸਿਧਾਂਤਾਂ ਨੂੰ ਮੁੱਖ ਰੱਖਦੇ ਹੋਏ ਬਣਾਈ ਗਈ ਹੈ। ਇਸ ਮੌਕੇ ਸ਼ਾਮਲ ਵੱਖ-ਵੱਖ ਭਾਗੀਦਾਰਾਂ ਵੱਲੋਂ ਆਉਣ ਵਾਲੀ ਨੀਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

Facebook Comments

Trending