ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਨੇ ਸ਼ਾਂਤੀ ਦੇ ਆਦਰਸ਼ਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ । ਇਸ ਦਿਨ ਦਾ ਉਦੇਸ਼ ਸਾਰੇ ਲੋਕਾਂ ਵਿੱਚ ਸ਼ਾਂਤੀ ਨੂੰ ਉਤਸ਼ਾਹਤ ਕਰਨਾ ਅਤੇ ਬਣਾਈ ਰੱਖਣਾ ਹੈ। ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵਵਿਦਿਆਲਾ ਦੀ ਟੀਮ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਾਂਤੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਹੀ ਅਰਥਾਂ ਵਿਚ ਸ਼ਾਂਤੀ ਦਾ ਅਰਥ ਸਿਰਫ ਅਹਿੰਸਾ ਹੀ ਨਹੀਂ ਹੈ, ਸਗੋਂ ਇਕ ਅਜਿਹੇ ਸਮਾਜ ਦੀ ਸਿਰਜਣਾ ਕਰਨਾ ਹੈ ਜਿੱਥੇ ਸਾਰੇ ਲੋਕ ਮਹਿਸੂਸ ਕਰਨ ਕਿ ਉਹ ਪ੍ਰਫੁੱਲਤ ਹੋ ਸਕਦੇ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕਿੱਟ ਰਾਹੀਂ ਮਾਨਸਿਕ ਸ਼ਾਂਤੀ ਦੀ ਮਹੱਤਤਾ ਬਾਰੇ ਸਿਖਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਧਿਆਨ ਦੀ ਗਤੀਵਿਧੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਦੱਸਿਆ ਕਿ ਮਨਨ ਕਰਨਾ ਸਭ ਤੋਂ ਵਧੀਆ ਦਵਾਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਮਾਤਮਾ ਨੂੰ ਪੱਤਰ ਲਿਖਣ ਲਈ ਉਤਸ਼ਾਹਿਤ ਕੀਤਾ ਜਿੱਥੇ ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਨੇ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸ਼ਾਂਤੀ ‘ਤੇ ਜ਼ੋਰ ਦਿੱਤਾ।