Connect with us

ਪੰਜਾਬੀ

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ

Published

on

Free training is being given to Scheduled Caste beneficiaries by the Dairy Development Department

ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦਾ ਦੂਸਰਾ ਮੁਫਤ ਸਿਖਲਾਈ ਬੈਚ 10 ਅਕਤੂਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਇਸ ਸਬੰਧੀ ਵਿਸਥਾਰਿਤ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਸਰੇ ਬੈਚ ਦੀ ਕਾਊਸਲਿੰਗ 03 ਅਕਤੂਬਰ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿੱਚ ਕੀਤੀ ਜਾਵੇਗੀ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿਚ 50 ਪ੍ਰਤੀਸਤ ਮਹਿਲਾ ਦੀ ਭਾਗੀਦਾਰੀ ਕਰਵਾਈ ਜਾਵੇਗੀ ਅਤੇ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

 

 

Facebook Comments

Trending