Connect with us

ਪੰਜਾਬੀ

ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਤਰੁਨਪ੍ਰੀਤ ਸਿੰਘ ਸੌਂਦ

Published

on

Farmers will not be allowed to face any kind of hardship in the markets - Tarunpreet Singh Saund

ਖੰਨਾ/ਲੁਧਿਆਣਾ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ‘ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ ਉਹਨਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵੱਲੋਂ ਖਰੀਦ ਕੀਤੀ ਜਾਣੀ ਹੈ ਪਿਛਲੀ ਵਾਰ ਸਰਹਿੰਦ ਮੰਡੀ ਵਿਖੇ 1 ਲੱਖ 90 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ .

Facebook Comments

Trending