ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸਕੂਲ, ਸੰਧੂ ਨਗਰ, ਲੁਧਿਆਣਾ ਵਿੱਚ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਸਕੂਲ ਦੇ ਛੋਟੇ ਛੋਟੇ ਬੱਚੇ ਸ਼੍ਰੀ ਰਾਮ ਚੰਦਰ, ਲਛਮਣ ਅਤੇ ਸੀਤਾ ਜੀ ਵਰਗੇ ਵਸਤਰ ਪਾ ਕੇ ਸਕੂਲ ਆਏ । ਮਨੂਵੰਸ਼ੀ ਜਮਾਤ ਦਸਵੀ ਦੇ ਵਿਦਿਆਰਥੀ ਨੇ ਦੁਸ਼ਹਿਰੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ । ਦੁਸ਼ਹਿਰੇ ਦਾ ਮੁੱਖ ਉਦੇਸ਼ ਬੁਰਾਈ ਤੇ ਚੰਗਿਆਈ ਦੀ ਜਿੱਤ ਨੂੰ ਦਸਿਆ ਹੈ । ਇਸ ਦੇ ਇਲਾਵਾ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਸਮਾਪਤ ਕਰਕੇ ਸ਼੍ਰੀ ਰਾਮ ਜੀ ਦੀ ਤਰਹ ਮਰਿਆਦਾ ਪੂਰਵਕ ਬਨਣਾ ਚਾਹੀਦਾ ਹੈ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਬੱਚਿਆਂ ਨੂੰ ਦੁਸ਼ਹਿਰੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਸੱਚ ਦੇ ਰਸਤੇ ਨੂੰ ਅਪਨਾਉਣਾ ਚਾਹੀਦਾ ਹੈ । ਸਾਨੂੰ ਆਪਣੀ ਅੰਦਰਲੀ ਬੁਰਾਈ ਨੂੰ ਖਤਮ ਕਰਨਾ ਚਾਹੀਦਾ ਹੈ ।