Connect with us

ਪੰਜਾਬੀ

ਪੁਰਾਣੀ ਪੈਨਸ਼ਨ ਬਹਾਲੀ ਅਤੇ 10 ਪ੍ਰਤੀਸ਼ਤ ਮਹਿੰਗਾਈ ਭੱਤਾ ਦੇ ਪੱਤਰ ਜਾਰੀ ਕੀਤੇ ਬਿਨਾਂ ਹੜਤਾਲ ਨਹੀਂ ਲਈ ਜਾਵੇਗੀ ਵਾਪਿਸ – ਯੂਨੀਅਨ ਆਗੂ

Published

on

Strike will not be called off without issuing letter of restoration of old pension and 10 per cent dearness allowance – union leader

ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਚੱਲ ਰਹੀ ਹੜਤਾਲ 9ਵੇਂ ਦਿਨ ਵਿੱਚ ਦਾਖਿਲ ਹੋ ਚੁੱਕੀ ਹੈ । ਇਸ ਐਕਸ਼ਨ ਨੂੰ ਅੱਗੇ ਤੋਰਦੇ ਹੋਏ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ / ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ ਗਈ ।

ਇਸ ਦੌਰਾਨ ਸ਼੍ਰੀ ਸੰਜੀਵ ਭਾਰਗਵ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਮ. ਯੂ. ਨੇ ਕਿਹਾ ਕਿ ਮਾਨ ਸਰਕਾਰ ਪੂਰੀ ਤਰ੍ਹਾਂ ਅੜੀਅਲ ਰਵੱਈਆ ਅਪਣਾਉਂਦੇ ਹੋਏ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰ ਰਹੀ ਹੈ । ਪੰਜਾਬ ਭਰ ਦੇ ਸਾਰੇ ਵਿਭਾਗਾਂ ਦਾ ਦਫਤਰੀ ਕਾਮਾ ਪਿਛਲੇ 9 ਦਿਨਾਂ ਤੋਂ ਹੜਤਾਲ ਉੱਤੇ ਚੱਲ ਰਿਹਾ ਹੈ । ਪਰ ਮਾਨ ਸਰਕਾਰ ਆਪਣੇ ਸੂਬੇ ਵੱਲ ਧਿਆਨ ਦੇਣ ਦੀ ਬਜਾਏ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਖੇ ਹੋਣ ਵਾਲੀਆਂ ਚੋਣਾਂ ਵਿੱਚ ਰੁੱਝੇ ਹੋਏ ਹਨ ।

ਸ਼੍ਰੀ ਸੁਨੀਲ ਕੁਮਾਰ ਵਿੱਤ ਸਕੱਤਰ ਪੀ.ਐੱਸ.ਐੱਮ.ਐੱਸ.ਯੂ. ਲੁਧਿਆਣਾ ਅਤੇ ਸ਼੍ਰੀ ਤਜਿੰਦਰ ਸਿੰਘ ਢਿੱਲੋਂ,ਲਖਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦ ਤੋਂ ਜਲਦ ਬਹਾਲ ਕਰੇ, ਪੇਅ ਕਮਿਸ਼ਨ ਦੇ ਅਨੁਸਾਰ ਬਣਦੇ ਬਕਾਏ ਅਤੇ ਪੇਅ ਕਮਿਸ਼ਨ ਦੀਆਂ ਕਮੀਆਂ ਨੂੰ ਦੂਰ ਕਰਕੇ ਸੋਧਿਆ ਹੋਇਆ ਪੇਅ ਕਮਿਸ਼ਨ ਜਾਰੀ ਕਰੇ, ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਪਏ ਪਿਛਲੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰੇ ।

Facebook Comments

Trending