Connect with us

ਪੰਜਾਬੀ

ਸਵੱਛ ਭਾਰਤ ਮੁਹਿੰਮ 2.0 ਤਹਿਤ ਸਤਲੁਜ ਦਰਿਆ ਦੇ ਕੰਢੇ ਚਲਾਇਆ ਸਫਾਈ ਅਭਿਆਨ

Published

on

Cleanliness campaign conducted on the banks of Sutlej river under Swachh Bharat Campaign 2.0

ਲੁਧਿਆਣਾ :  ਸਵੱਛ ਭਾਰਤ 2.0 ਦੌਰਾਨ ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਸਿੰਗਲ ਯੂਜ਼ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕਰਨ ਅਤੇ ਨਿਪਟਾਰੇ ‘ਤੇ ਇੱਕ ਮੈਗਾ ਸਫਾਈ ਅਭਿਆਨ ਚਲਾਇਆ ਗਿਆ। ਪ੍ਰਧਾਨ ਮੰਤਰੀ ਦੇ ਵਿਜ਼ਨ ਅਨੁਸਾਰ, ਨਹਿਰੂ ਯੁਵਾ ਕੇਂਦਰ ਸੰਗਠਨ (ਐਨ.ਵਾਈ.ਕੇ.ਐਸ.) ਨਾਲ ਸਬੰਧਤ ਯੂਥ ਕਲੱਬਾਂ ਦੇ ਨੈਟਵਰਕ ਰਾਹੀਂ ਦੇਸ਼ ਭਰ ਦੇ 744 ਜ਼ਿਲ੍ਹਿਆਂ ਦੇ 6 ਲੱਖ ਪਿੰਡਾਂ ਵਿੱਚ ਸਵੱਛ ਭਾਰਤ 2.0 ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।

ਇਹ ਪ੍ਰੋਗਰਾਮ ਜਾਗਰੂਕਤਾ ਵਧਾਉਣ, ਲੋਕਾਂ ਨੂੰ ਲਾਮਬੰਦ ਕਰਨ ਅਤੇ ਭਾਰਤ ਨੂੰ ਸਵੱਛ ਬਣਾਉਣ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਵਿੱਚ ਵੱਖ-ਵੱਖ ਖੇਤਰਾਂ, ਭਾਸ਼ਾਵਾਂ ਅਤੇ ਪਿਛੋਕੜਾਂ ਦੇ ਲੋਕ ਮਿਲ ਕੇ ਕੰਮ ਕਰਨਗੇ ਅਤੇ ਇਨ੍ਹਾਂ ਲੋਕਾਂ ਵੱਲੋਂ ਪੂਰੀ ਤਰ੍ਹਾਂ ਸਵੈ-ਇੱਛਾ ਨਾਲ ਕੂੜੇ ਦਾ ਨਿਪਟਾਰਾ ਕੀਤਾ ਜਾਵੇਗਾ। ਐਨ.ਵਾਈ.ਕੇ. ਲੁਧਿਆਣਾ ਦੇ ਵਲੰਟੀਅਰਾਂ ਨੇ ਸਫਾਈ ਅਭਿਆਨ ਰਾਹੀਂ ਸਵੱਛ ਭਾਰਤ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਸਤਲੁਜ ਦਰਿਆ ਦੇ ਕੰਢੇ ਇੱਕ ਸਫਾਈ ਅਭਿਆਨ ਚਲਾਇਆ ਗਿਆ।

Facebook Comments

Trending