ਪੰਜਾਬੀ
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ
Published
2 years agoon

ਲੁਧਿਆਣਾ : ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ , ਪ੍ਰਸਾਰ ਲਈ ਸਮੇਂ-ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ । ਇਸੇਤਹਿਤ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ਼੍ਰੀ ਮੀਤ ਹੇਅਰ ਅਤੇ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਜੀ ਦੀਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾ.ਸੰਦੀਪ ਸ਼ਰਮਾ ਜ਼ਿਲ੍ਹਾ ਭਾਸ਼ਾ ਅਫ਼ਸਰ ਦੀ ਅਗਵਾਈ ਵਿੱਚ ਸਥਾਨਕ ਐਸ.ਸੀ.ਡੀ. ਸਰਕਾਰੀਕਾਲਜ (ਲੜਕੇ) ਲੁਧਿਆਣਾ ਵਿਖੇ ਵੱਖ-ਵੱਖ ਵਰਗਾਂ ਦੇ ਬਾਲ-ਗਿਆਨ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਕਰਵਾਏ ਗਏ|
ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਨਗਦ ਰਾਸ਼ੀਅਤੇ ਕਿਤਾਬਾਂ ਨਾਲ਼ ਸਨਮਾਨਿਤ ਕੀਤਾ ਗਿਆ| ਇਸ ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ.ਜਸਵਿੰਦਰ ਸਿੰਘ ਧਨਾਨਸੂ ਨੇ ਨਿਭਾਈ । ਇਸ ਮੌਕੇ ਡਾ. ਵਾਲੀਆ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਸ਼ਾ ਵਿਭਾਗ ਦਾ ਇਹ ਉਪਰਾਲਾ ਵਿਦਿਆਰਥੀਆਂ ਦੀ ਆਪਣੇ ਵਿਰਸੇ ਨਾਲ਼ ਸਾਂਝ ਹੋਰ ਪੀਡੀ ਕਰਨਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਕਾਲਜ ਅਜੇਹੇ ਉਪਰਾਲਿਆਂ ਲਈ ਭਾਸ਼ਾ ਵਿਭਾਗ ਨੂੰ ਪੂਰਨ ਸਹਿਯੋਗ ਦੇਵੇਗਾ। ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼੍ਰੀਮਤੀ ਸੁਪਰਜੀਤ ਕੌਰ , ਸ਼੍ਰੀ ਸੁਬੋਧ ਵਰਮਾ , ਪ੍ਰੋ ਪਰਮਜੀਤ ਸਿੰਘ ,ਸੀਨੀਅਰ ਸਹਾਇਕ ਸ਼੍ਰੀਮਤੀ ਭੁਪਿੰਦਰ ਕੌਰ , ਕਲਰਕ ਸ.ਸੁਖਦੀਪ ਸਿੰਘ ਅਤੇ ਰਾਜੀਵ ਸ਼ਰਮਾ ਵੱਲੋਂ ਵਿਸ਼ੇਸ਼ ਸਹਿਯੋਗ ਰਿਹਾ| ਅੰਤ ਵਿੱਚ ਡਾ.ਸੰਦੀਪ ਸ਼ਰਮਾ ਨੇ ਕਾਲਜ ਪ੍ਰਿੰਸੀਪਲ ਅਤੇ ਪ੍ਰਸ਼ਾਸ਼ਨ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਭਵਿੱਖ ਵਿੱਚ ਵੀ ਅਜੇਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ।
You may like
-
ਸਕੂਲਾਂ ਵਿੱਚ Quiz Competition ਹੋਣ ਜਾ ਰਹੇ ਹਨ, ਇਸ ਮਿਤੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ
-
GGN ਪਬਲਿਕ ਸਕੂਲ ਵਿਖੇ ਕਰਵਾਇਆ ਇੰਟਰ ਸਕੂਲ ਕੁਇਜ਼ ਮੁਕਾਬਲਾ
-
ਸਾਇੰਸ ਸੋਸਾਇਟੀ ਵੱਲੋਂ ਕਰਵਾਇਆ ਸ਼ਾਹਨੀ ਮੈਮੋਰੀਅਲ ਕੁਇਜ਼ ਮੁਕਾਬਲਾ
-
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਕਰਵਾਏ ਗਏ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ
-
BCM ਆਰੀਆ ਸਕੂਲ ਵਿਖੇ ਕਰਵਾਇਆ ਇੰਟਰ ਹਾਊਸ ਕੁਇਜ਼ ਮੁਕਾਬਲਾ
-
ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ “ਦੋ ਰੋਜ਼ਾ ਰਾਸ਼ਟਰੀ ਯੁਵਕ ਦਿਵਸ ਮਨਾਇਆ