Connect with us

ਪੰਜਾਬੀ

ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ – ਵਿਧਾਇਕ ਭੋਲਾ ਗਰੇਵਾਲ

Published

on

Punjab government is committed to fulfill each and every promise made to the employees - MLA Bhola Grewal

ਲੁਧਿਆਣਾ :  ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ।

ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋ ਸਥਾਨਕ ਨਗਰ ਨਿਗਮ ਦੇ ਜੋਨ-ਬੀ ਵਿਖੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਪਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੋਨਮ ਚੌਧਰੀ ਵੀ ਮੌਜੂਦ ਸਨ।

ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਹਰ ਦਿਵਾਲੀ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਾਦ ਕਰਨਗੇ, ਜਿਨ੍ਹਾਂ ਜੋ ਕਿਹਾ ਉਹ ਕਰਕੇ ਵਿਖਾਇਆ ਹੈ।

Facebook Comments

Trending