Connect with us

ਪੰਜਾਬੀ

ਮੁੱਖ ਮੰਤਰੀ ਪੰਜਾਬ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Published

on

Chief Minister Punjab flagged off the 'Mobile Office Van'

ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਦਰਵਾਜ਼ੇ ਤੱਕ ਜਾਣਾ ਵੀ ਸਾਡਾ ਫਰਜ਼ ਬਣਦਾ ਹੈ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਧੰਨਵਾਦ ਕਰਦਿਆਂ ਦੁਹਰਾਇਆ ਕਿ ਉਹ ਹਲਕਾ ਆਤਮ ਨਗਰ ਦੇ ਵਸਨੀਕਾਂ ਦੇ ਰਿਣੀ ਹਨ ਜਿਨ੍ਹਾਂ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਮੈਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂ’, ਜਿਸ ਤਹਿਤ ਹੁਣ ਵਸਨੀਕਾਂ ਦੇ ਮਸਲਿਆਂ ਦਾ ਘਰ-ਘਰ ਜਾ ਕੇ ਨਿਬੇੜਾ ਕੀਤਾ ਜਾਵੇਗਾ।

Facebook Comments

Trending