ਲੁਧਿਆਣਾ : ਪੁਲਿਸ ਨੇ ਬੈਂਕ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਟੇਟ ਬੈਂਕ ਆਫ ਇੰਡੀਆ ਦੇ ਸਹਾਇਕ ਮੈਨੇਜਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਵਲੋਂ ਜ਼ਮੀਨ ਗਿਰਵੀ ਰੱਖ ਕੇ ਬੈਂਕ ਪਾਸੋਂ 25 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਅਤੇ ਬਾਅਦ ਵਿਚ ਮਾਲ ਮਹਿਕਮੇ ਦੇ ਮੁਲਾਜ਼ਮਾਂ ਨਾਲ ਮਿਲ ਕੇ ਰਿਕਾਰਡ ਵਿਚ ਕਰਜ਼ੇ ਸਬੰਧੀ ਰਿਕਾਰਡ ਕਟਵਾ ਦਿੱਤਾ।
ਜਦੋਂ ਬੈਂਕ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ | ਇਹ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਜਿਹੜਾ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਹਾਲ ਦੀ ਘੜੀ ਇਸ ਮਾਮਲੇ ‘ਚ ਗਿ੍ਫ਼ਤਾਰੀ ਨਹੀਂ ਕੀਤੀ ਗਈ |