Connect with us

ਖੇਡਾਂ

 ਅੰਤਰ ਕਾਲਜ ਬਾਸਕਟਬਾਲ ਮੁਕਾਬਲੇ ਵਿੱਚ ਖੇਤੀਬਾੜੀ ਕਾਲਜ ਦੀ ਟੀਮ ਜੇਤੂ 

Published

on

Agriculture college team winner in inter-college basketball competition
ਲੁਧਿਆਣਾ :  ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਕਰਵਾਏ ਜਾ ਰਹੇ ਅੰਤਰ ਕਾਲਜ ਬਾਸਕਟਬਾਲ ਮੁਕਾਬਲਿਆਂ ਦੇ ਆਖਰੀ ਦਿਨ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਉਹਨਾਂ ਨੇ ਖਿਡਾਰੀਆਂ ਨੇ ਜਾਣ-ਪਛਾਣ ਕੀਤੀ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਪ੍ਰਸ਼ੰਸ਼ਾ ਕੀਤੀ । ਡਾ. ਗੋਸਲ ਨੇ ਕਿਹਾ ਕਿ ਖੇਤੀ ਖੋਜ ਨੂੰ ਸਮਰਪਿਤ ਯੂਨੀਵਰਸਿਟੀ ਹੋਣ ਦੇ ਬਾਵਜੂਦ ਪੀ.ਏ.ਯੂ. ਨੇ ਖੇਡਾਂ ਦੇ ਖੇਤਰ ਵਿੱਚ ਸੁਨਹਿਰੀ ਇਤਿਹਾਸ ਸਿਰਜਿਆ ਹੈ ।
ਇਹ ਸਾਰਾ ਕੁਝ ਪੁਰਾਣੇ ਵਿਦਿਆਰਥੀਆਂ ਅਤੇ ਖਿਡਾਰੀਆਂ ਦੀ ਸਖਤ ਮਿਹਨਤ ਅਤੇ ਲਗਨ ਸਦਕਾ ਸੰਭਵ ਹੋਇਆ ਹੈ । ਡਾ. ਗੋਸਲ ਨੇ ਮੌਜੂਦਾ ਖਿਡਾਰੀਆਂ ਨੂੰ ਆਪਣੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਅਨੁਸ਼ਾਸਨ ਨਾਲ ਅੱਗੇ ਵਧਣ ਅਤੇ ਮੰਜ਼ਿਲਾਂ ਹਾਸਲ ਕਰਨ ਲਈ ਉਤਸ਼ਾਹ ਦਿੱਤਾ । ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਦੀ ਸਮੁੱਚੀ ਸ਼ਖਸ਼ੀਅਤ ਦਾ ਵਿਕਾਸ ਕਰਦੀਆਂ ਹਨ । ਉਹਨਾਂ ਜੇਤੂ ਟੀਮਾਂ ਨੂੰ ਵਧਾਈ ਵੀ ਦਿੱਤੀ ।
ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਵਾਈਸ ਚਾਂਸਲਰ ਸਾਹਿਬ ਦਾ ਸਵਾਗਤ ਕਰਦਿਆਂ ਪੀ.ਏ.ਯੂ. ਵੱਲੋਂ ਬਾਸਕਟਬਾਲ ਦੇ ਖੇਤਰ ਵਿੱਚ ਹਾਸਲ ਕੀਤੀਆਂ ਕਾਮਯਾਬੀਆਂ ਤੋਂ ਜਾਣੂੰ ਕਰਵਾਇਆ ।
ਡਾ. ਗੋਸਲ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ । ਫਾਈਨਲ ਮੁਕਾਬਲੇ ਵਿੱਚ ਖੇਤੀਬਾੜੀ ਕਾਲਜ ਦੀ ਟੀਮ ਬਾਗਬਾਨੀ ਅਤੇ ਜੰਗਲਾਤ ਕਾਲਜ ਨੂੰ ਹਰਾ ਕੇ ਜੇਤੂ ਬਣੀ । ਖੇਤੀ ਇੰਜਨੀਅਰਿੰਗ ਕਾਲਜ ਦੀ ਟੀਮ ਤੀਸਰੇ ਸਥਾਨ ਤੇ ਰਹੀ ।
ਔਰਤਾਂ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਬਾਗਬਾਨੀ ਅਤੇ ਜੰਗਲਾਤ ਕਾਲਜ ਦੀ ਟੀਮ ਨੇ ਹਾਸਲ ਕੀਤਾ । ਕਮਿਊਨਟੀ ਸਾਇੰਸ ਕਾਲਜ ਦੀ ਟੀਮ ਉੱਪ ਜੇਤੂ ਰਹੀ ।

Facebook Comments

Trending