Connect with us

ਪੰਜਾਬੀ

ਉਪ ਮੰਡਲ ਮੈਜਿਸਟ੍ਰੇਟ ਖੰਨਾ ਵਲੋਂ ਨਗਰ ਕੌਂਸਲ ਖੰਨਾ ਦੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ

Published

on

A surprise visit to the service center of Municipal Council Khanna by Sub Divisional Magistrate Khanna

ਖੰਨਾ/ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਉਪ ਮੰਡਲ ਮੈਜਿਸਟ੍ਰੇਟ ਖੰਨਾ ਸ੍ਰੀਮਤੀ ਮਨਜੀਤ ਕੌਰ ਵਲੋਂ ਬੀਤੇ ਕੱਲ੍ਹ ਨਗਰ ਕੌਂਸਲ ਖੰਨਾ ਦੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਕਾਰਜਕਾਰੀ ਅਧਿਕਾਰੀ ਤੋਂ ਇਲਾਵਾ ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਲੁਧਿਆਣਾ ਸ੍ਰੀ ਅਮਨ ਗਰਗ ਵੀ ਮੌਜੂਦ ਸਨ।

ਐਸ.ਡੀ.ਐਮ. ਖੰਨਾ ਵਲੋਂ ਇਸ ਮੌਕੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮ ਟੋਕਨ ਅਨੁਸਾਰ ਕੀਤੇ ਜਾਣ ਅਤੇ ਕਿਸੇ ਵੀ ਬਿਨੇਕਾਰ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਬੈਠਣ ਲਈ ਕੁਰਸੀਆਂ, ਪੀਣ ਲਈ ਸਾਫ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।

Facebook Comments

Trending