Connect with us

ਪੰਜਾਬੀ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਪਾਰਕ ਦਾ ਉਦਘਾਟਨ

Published

on

MLA Sidhu inaugurated the park in ward number 48

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 48 ਵਿੱਚ ਕੋਠੀ ਵਾਲੇ ਪਾਰਕ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ ਆਦਿ ਸ਼ਾਮਲ ਹਨ।

Facebook Comments

Trending