Connect with us

ਅਪਰਾਧ

ਲੁਧਿਆਣਾ ਬੈਂਕ ਗਬਨ ਮਾਮਲੇ ‘ਚ CBI ਨੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਮਿਲਿਆ 7 ਦਿਨਾਂ ਦਾ ਰਿਮਾਂਡ

Published

on

CBI arrested two accused in Ludhiana bank embezzlement case, got 7 days remand

ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਭਾਰਤ ਬਾਕਸ ਫੈਕਟਰੀ ਲਿਮਟਿਡ ਕੰਪਨੀ ਦੇ ਦੋ ਸਾਬਕਾ ਡਾਇਰੈਕਟਰ ਪ੍ਰਵੀਨ ਅਗਰਵਾਲ ਤੇ ਅਨਿਲ ਕੁਮਾਰ ਨੂੰ ਜੰਮੂ ਸਥਿਤ ਕਠੂਆ ਤੋਂ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ। ਸੀਬੀਆਈ ਨੇ ਬੈਂਕ ਗਬਨ ਮਾਮਲੇ ਵਿਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਜੰਮੂ ਸਥਿਤ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ 7 ਦਿਨ ਦਾ ਰਿਮਾਂਡ ਮਿਲਿਆ ਹੈ।

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਸੀਬੀਆਈ ਬੈਂਕ ਦੀ ਲੁਧਿਆਣਾ ਬ੍ਰਾਂਚ ਤੋਂ ਬੈਂਕਦੇ ਅਧਿਕਾਰੀਆਂ ਨਾਲ ਮਿਲ ਕੇ 87.88 ਕਰੋੜ ਰੁਪਏ ਦਾ ਘਪਲਾ ਕੀਤਾ ਹੈ।ਇਸੇ ਮਾਮਲੇ ਨੂੰ ਆਧਾਰ ਬਣਾ ਕੇ ਸੀਬੀਆਈ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਦੇ ਬੁਲਾਰੇ ਅਨੁਸਾਰ ਸਟੇਟ ਬੈਂਕ ਆਫ਼ ਲੁਧਿਆਣਾ ਸ਼ਾਖਾ ਦੀ ਸ਼ਿਕਾਇਤ ‘ਤੇ ਸਾਲ 2020 ਵਿੱਚ ਭਾਰਤ ਪੇਪਰਜ਼ ਮਿੱਲ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

ਭਾਰਤ ਪੇਪਰ ਮਿੱਲ ਲੰਗੇਟ, ਕਠੂਆ ਵਿੱਚ 400 ਕਨਾਲ ਜ਼ਮੀਨ ਵਿੱਚ ਸਥਿਤ ਦੱਸੀ ਜਾਂਦੀ ਹੈ। ਇਹ ਯੂਨਿਟ ਕਰੀਬ 16 ਸਾਲ ਪਹਿਲਾਂ ਮੰਦੀ ਕਾਰਨ ਬੰਦ ਹੋ ਗਿਆ ਸੀ ਅਤੇ ਇਸ ਦੀ ਮਸ਼ੀਨਰੀ ਵੀ ਵਿਕ ਚੁੱਕੀ ਹੈ। ਹਾਲਾਂਕਿ ਕਈ ਸਾਲ ਪਹਿਲਾਂ ਕੰਪਨੀ ਦੇ ਡਿਫਾਲਟਰ ਹੋਣ ਤੋਂ ਬਾਅਦ ਬੈਂਕ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਸਾਲ 2006 ਵਿੱਚ ਕੰਪਨੀ ਨੇ ਪਹਿਲੇ ਪੜਾਅ ਵਿੱਚ ਕਰੀਬ 200 ਕਰੋੜ ਅਤੇ ਦੂਜੇ ਪੜਾਅ ਵਿੱਚ 200 ਕਰੋੜ ਰੁਪਏ ਨਿਵੇਸ਼ ਕਰਨ ਦਾ ਦਾਅਵਾ ਕੀਤਾ ਸੀ ।

Facebook Comments

Trending