ਪੰਜਾਬੀ
ਪੀ.ਏ.ਯੂ. ਦੇ ਯੁਵਕ ਮੇਲੇ ਦੇ ਚੌਥੇ ਦਿਨ ਹਾਸ-ਰਸ ਕਵਿਤਾਵਾਂ ਦੀ ਲੱਗੀ ਛਹਿਬਰ
Published
2 years agoon

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਜਾਰੀ ਅੰਤਰ ਕਾਲਜ ਯੁਵਕ ਮੇਲੇ ਵਿੱਚ ਅੱਜ ਜਿੱਥੇ ਇੱਕ ਪਾਸੇ ਕਵਿਤਾ ਅਤੇ ਹਾਸ-ਰਸ ਕਵਿਤਾਵਾਂ ਨਾਲ ਵਿਦਿਆਰਥੀ ਕਵੀਆਂ ਨੇ ਕਾਵਿਕ ਮਾਹੌਲ ਸਿਰਜਿਆ ਉਥੇ ਫੁਲਕਾਰੀ ਕੱਢਣ ਅਤੇ ਪੱਖੀ ਬੁਣਨ ਦੇ ਮੁਕਾਬਲੇ ਵੀ ਹੋਏ । ਅੱਜ ਦੇ ਮੁਕਾਬਲ਼ਿਆਂ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਸਨ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਖੇਤੀਬਾੜੀ ਕਾਲਜ ਦੇ ਡੀਨ ਡਾ. ਐੱਮ ਆਈ ਐੱਸ ਗਿੱਲ ਸ਼ਾਮਿਲ ਹੋਏ ।

ਡਾ. ਮਨਜੀਤ ਸਿੰਘ ਕੰਗ ਨੇ ਇਸ ਮੌਕੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਪੀ.ਏ.ਯੂ. ਵਿਦਿਆਰਥੀਆਂ ਨੂੰ ਯੁਵਕ ਮੇਲਿਆਂ ਦੇ ਮਹੱਤਵ ਤੋਂ ਜਾਣੂੰ ਕਰਵਾਇਆ । ਉਹਨਾਂ ਦੱਸਿਆ ਕਿ ਪੰਜਾਬੀ ਸਾਹਿਤ ਵਿਸ਼ੇਸ਼ ਕਰਕੇ ਪੰਜਾਬ ਕਵਿਤਾ ਵਿੱਚ ਬਹੁਤ ਵੱਡੇ ਨਾਮ ਪੀ.ਏ.ਯੂ. ਦਾ ਹਿੱਸਾ ਰਹੇ ਹਨ ਜਿਨਾਂ ਵਿੱਚ ਪ੍ਰੋਫੈਸਰ ਮੋਹਨ ਸਿੰਘ ਤੋਂ ਲੈ ਕੇ ਸੁਰਜੀਤ ਪਾਤਰ ਤੱਕ ਦਾ ਜ਼ਿਕਰ ਕੀਤਾ ਜਾ ਸਕਦਾ ਹੈ । ਡਾ. ਕੰਗ ਨੇ ਵਿਦਿਆਰਥੀਆਂ ਨੂੰ ਇਹਨਾਂ ਵੱਡੇ ਕਵੀਆਂ ਤੋਂ ਪ੍ਰੇਰਿਤ ਹੋ ਕੇ ਕਵਿਤਾ ਨਾਲ ਜੁੜਨ ਅਤੇ ਜ਼ਿੰਦਗੀ ਨੂੰ ਕਵਿਤਾ ਵਰਗੀ ਬਨਾਉਣ ਲਈ ਉਤਸ਼ਾਹਿਤ ਕੀਤਾ ।

ਡਾ. ਐੱਮ ਆਈ ਐੱਸ ਗਿੱਲ ਨੇ ਇਸ ਮੌਕੇ ਵਿਦਿਆਰਥੀ ਜੀਵਨ ਵਿੱਚ ਯੁਵਕ ਮੇਲਿਆਂ ਦੀਆਂ ਸਰਗਰਮੀਆਂ ਦੀ ਅਹਿਮੀਅਤ ਬਾਰੇ ਗੱਲ ਕੀਤੀ । ਉਹਨਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਪੜਾਈ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ।

ਅੱਜ ਹੋਏ ਮੁਕਾਬਲਿਆਂ ਵਿੱਚ ਹਾਸ ਰਸ ਕਵਿਤਾ ਵਿੱਚੋਂ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਪ੍ਰਤੀਕ ਸ਼ਰਮਾ ਨੇ ਪਹਿਲਾ, ਬੇਸਿਕ ਸਾਇੰਸਜ਼ ਕਾਲਜ ਦੀ ਗੁਰਕੰਵਲ ਕੌਰ ਨੇ ਦੂਸਰਾ ਅਤੇ ਕਮਿਊਨਟੀ ਸਾਇੰਸ ਕਾਲਜ ਦੀ ਅੰਮਿ੍ਰਤਾ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ । ਕਾਵਿ ਉਚਾਰਨ ਮੁਕਾਬਲਿਆਂ ਵਿੱਚ ਬੇਸਿਕ ਸਾਇੰਸਜ਼ ਕਾਲਜ ਦੀ ਗੁਰਕੰਵਲ ਕੌਰ ਪਹਿਲੇ, ਇਸੇ ਕਾਲਜ ਦੇ ਗੁਰਪਿੰਦਰ ਸਿੰਘ ਦੂਸਰੇ ਅਤੇ ਬੱਲੋਵਾਲ ਸੌਂਖੜੀ ਖੇਤੀਬਾੜੀ ਕਾਲਜ ਦੇ ਦਵਿੰਦਰ ਸਿੰਘ ਤੀਸਰੇ ਸਥਾਨ ਤੇ ਰਹੇ ।

ਕੱਲ ਇੰਨੂ ਬਨਾਉਣ ਦੇ ਮੁਕਾਬਲਿਆਂ ਦੇ ਨਤੀਜੇ ਵੀ ਐਲਾਨੇ ਗਏ । ਇਹਨਾਂ ਵਿੱਚ ਕਮਿਊਨਟੀ ਸਾਇੰਸ ਕਾਲਜ ਦੀ ਗਗਨਪ੍ਰੀਤ ਕੌਰ ਨੂੰ ਪਹਿਲਾ, ਬਾਗਬਾਨੀ ਕਾਲਜ ਦੀ ਪੁਨੀਤ ਕੌਰ ਨੂੰ ਦੂਸਰਾ ਅਤੇ ਖੇਤੀਬਾੜੀ ਕਾਲਜ ਦੇ ਰਾਜਨ ਕੁਮਾਰ ਨੂੰ ਤੀਸਰਾ ਸਥਾਨ ਹਾਸਲ ਹੋਇਆ। ਨਾਲਾ ਬੁਣਨ ਦੇ ਮੁਕਾਬਲਿਆਂ ਵਿੱਚ ਖੇਤੀਬਾੜੀ ਕਾਲਜ ਦੀਆਂ ਵਿਦਿਆਰਥਣਾਂ ਮਹਿਕਪ੍ਰੀਤ ਕੌਰ ਅਤੇ ਮਮਤਾ ਰਾਣੀ ਨੂੰ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਜਦਕਿ ਬਾਗਬਾਨੀ ਕਾਲਜ ਦੀ ਰਿਆ ਨੂੰ ਤੀਸਰਾ ਸਥਾਨ ਮਿਲਿਆ ।
Facebook Comments
Advertisement
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ