ਲੁਧਿਆਣਾ : ਆਰੀਆ ਕਾਲਜ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਇੰਟਰ ਜ਼ੋਨਲ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਫੈਸਟੀਵਲ ਵਿੱਚ ਹੋਏ ਮੁਕਾਬਲਿਆਂ ਨਕਲ , ਪੱਖੀ ਡਿਜ਼ਾਇਨਿੰਗ ਅਤੇ ਹੱਥ ਲਿਖਤ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸ਼ਬਦ ਮੁਕਾਬਲੇ ਵਿਚ ਵਿਦਿਆਰਥੀ ਪੀਟਰਸਨ ਨੇ ਵਿਅਕਤੀਗਤ ਤੌਰ ਤੇ ਦੂਜਾ ਸਥਾਨ ਹਾਸਲ ਕੀਤਾ।ਮੁਹਾਵਰੇਦਾਰ ਵਾਰਤਾਲਾਪ ਅਤੇ ਕਰਾਸ ਸਟਿਚ ਵਿਚ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾਕਟਰ ਐਸ ਐਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਜੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਉਚੀਆਂ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਆ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ।