ਪੰਜਾਬੀ
ਵਿਧਾਇਕਾਂ ਅਤੇ ਮੇਅਰ ਵਲੋਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਿਯੁਕਤੀ ਦੀ ਅਧਿਕਤਮ ਸੀਮਾ ਵਿੱਚ ਛੋਟ ਦੇਣ ‘ਤੇ ਪ੍ਰਗਟਾਈ ਸਹਿਮਤੀ
Published
2 years agoon
ਲੁਧਿਆਣਾ : ਨਗਰ ਨਿਗਮ ਲੁਧਿਆਣਾ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਚੱਲ ਰਹੀ ਹੈ। ਇਸ ਸਬੰਧੀ ਨਗਰ ਨਿਗਮ ਅਤੇ ਸਰਕਾਰ ਦੇ ਧਿਆਨ ਵਿੱਚ ਆਇਆ ਕਿ ਸਰਕਾਰ ਦੀ ਗਾਇਡਲਾਇਨਜ਼/ਸ਼ਰਤਾ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਉਮਰ ਦੀ ਅਧਿਕਤਮ ਸੀਮਾ 37 ਸਾਲ ਮਿੱਥੀ ਹੋਈ ਹੈ, ਜਿਸ ਵਿੱਚ ਐਸ.ਸੀ/ਓ.ਬੀ.ਸੀ. ਕੈਟਾਗਿਰੀ ਦੇ ਵਿਅਕਤੀਆਂ ਅਤੇ ਵਿਧਵਾਵਾਂ ਨੂੰ 05 ਸਾਲ ਦੀ ਛੋਟ ਦਿੱਤੀ ਜਾ ਸਕਦੀ ਹੈ।
ਇਸ ਸਬੰਧੀ ਨਗਰ ਨਿਗਮ ਲੁਧਿਆਣਾ ਦੇ ਮੇਅਰ-ਸ਼੍ਰੀ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਵੱਲੋਂ ਲੁਧਿਆਣਾ ਸ਼ਹਿਰ ਦੇ ਸਮੂਹ ਵਿਧਾਇਕਾਂ ਨਾਲ ਇੱਕ ਸੰਯੁਕਤ ਮੀਟਿੰਗ ਕੀਤੀ ਗਈ ਕਿ ਜਿਸ ਵਿੱਚ ਸ਼੍ਰੀ ਦਲਜੀਤ ਸਿੰਘ ਗਰੇਵਾਲ, ਸ਼੍ਰੀ ਗੁਰਪ੍ਰੀਤ ਬੱਸੀ, ਸ਼੍ਰੀ ਮਦਨਲਾਲ ਬੱਗਾ, ਰਜਿੰਦਰ ਪਾਲ ਕੌਰ ਛੀਨਾ, ਸ਼੍ਰੀ ਕੁਲਵੰਤ ਸਿੰਘ ਸਿੱਧੂ, ਸ਼੍ਰੀ ਅਸ਼ੋਕ ਪ੍ਰਾਸ਼ਰ ਅਤੇ ਸ਼੍ਰੀ ਹਰਦੀਪ ਸਿੰਘ ਮੁੰਡੀਆ ਸ਼ਾਮਿਲ ਸਨ। ਮੀਟਿੰਗ ਵਿੱਚ ਸਮੂਹ ਵਿਧਾਇਕ ਅਤੇ ਮੇਅਰ ਅਜਿਹੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਿਯੁਕਤੀ ਦੀ ਅਧਿਕਤਮ ਸੀਮਾ ਵਿੱਚ ਛੋਟ ਦੇਣ ਦੇ ਹੱਕ ਵਿੱਚ ਸਨ।
ਮੇਅਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਨਗਰ ਨਿਗਮ ਵੱਲੋਂ ਕੱਚੇ ਸੀਵਰਮੈਨਾਂ/ਸਫਾਈ ਸੇਵਕਾਂ ਨੂੰ ਰੈਗੂਲਰ ਕਰਨ ਲਈ ਉਨ੍ਹਾਂ ਦੀ ਇਸ ਸਮੇਂ ਦੀ ਉਮਰ ਦੀ ਬਜਾਏ ਉਨ੍ਹਾਂ ਦੇ ਨਗਰ ਨਿਗਮ ਵਿੱਚ ਬਤੋਰ ਕੱਚੇ ਕਰਮਚਾਰੀ ਭਰਤੀ ਹੋਣ ਦੇ ਸਮੇਂ ਦੀ ਉਮਰ ਨੂੰ ਆਧਾਰ ਬਣਾਕੇ ਰੈਗੂਲਰ ਕਰਨ ਸਬੰਧੀ ਮਤਾ ਨਗਰ ਨਿਗਮ ਦੇ ਜਨਰਲ ਹਾਊਸ ਪਾਸੋਂ ਪਾਸ ਕਰਵਾਉਣ ਹਿੱਤ ਸਕਾਰਾਤਮਕ ਤੌਰ ‘ਤੇ ਵਿਚਾਰਿਆ ਜਾਵੇਗਾ ਅਤੇ ਪ੍ਰਵਾਨ ਹੋਣ ਉਪਰੰਤ ਫਾਇਨਲ ਅਪਰੂਵਲ ਲਈ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।
You may like
-
ਲੁਧਿਆਣਾ ਨਿਗਮ ਚੋਣਾਂ ਨੂੰ ਲੈ ਕੇ ਵੱਡੀ Update, ਜ਼ੋਨ-ਡੀ ‘ਚ ਲੱਗਾ ਨਵੀਂ ਵਾਰਡਬੰਦੀ ਦਾ ਨਕਸ਼ਾ
-
ਬੁੱਢੇ ਨਾਲੇ ਅੱਗੇ ਬੇਵੱਸ ਹੋਏ MC ਦੇ ਅਫਸਰ, ਰਿਪੇਅਰ ਦੇ ਕੁਝ ਦੇਰ ਬਾਅਦ ਟੁੱਟ ਰਹੇ ਬੰਨ੍ਹ
-
ਲੁਧਿਆਣਾ ‘ਚ ਇਸ ਮੁਹੱਲੇ ਦੇ ਲੋਕ ਸੜਕਾਂ ‘ਤੇ ਉਤਰੇ, ਜਾਣੋ ਕੀ ਹੈ ਮਾਮਲਾ
-
ਭਾਰੀ ਮੀਂਹ ਦਰਮਿਆਨ ਲੁਧਿਆਣਾ ਦੇ ਡਾਇੰਗ ਯੂਨਿਟ ਬੰਦ ਕਰਨ ਦੇ ਹੁਕਮ
-
MCL ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਫੜਨ ਲਈ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕੀਤੀ ਸ਼ੁਰੂ
-
ਪੰਜਾਬ ‘ਚ ‘ਕਾਰਪੋਰੇਸ਼ਨ ਚੋਣਾਂ’ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਕਰਵਾਈਆਂ ਜਾਣਗੀਆਂ