Connect with us

ਪੰਜਾਬੀ

ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਨਿਪਟਾਰਾ – ਵਿਧਾਇਕ ਸਿੱਧੂ

Published

on

The problems of the residents of Halka Atam Nagar will be resolved by going door to door - MLA Sidhu

ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਰਾਹੀਂ ਵਾਰਡ ਨੰਬਰ 49 ਦੇ ਵਸਨੀਕਾਂ ਦੀਆਂ ਮਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਵਾਟਰ ਸਪਲਾਈ, ਪੁਲਿਸ਼ ਪ੍ਰਸ਼ਾਸ਼ਨ, ਮਾਲ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

Facebook Comments

Trending