Connect with us

ਪੰਜਾਬ ਨਿਊਜ਼

ਪੰਜਾਬ ‘ਚ ਦਸੰਬਰ ਦੇ ਪਹਿਲੇ ਹਫ਼ਤੇ ਬਦਲੇਗਾ ਮੌਸਮ, ਬਾਰਿਸ਼ ਦੇ ਬਣ ਰਹੇ ਆਸਾਰ; ਵਧੇਗੀ ਠੰਢ

Published

on

Punjab, Punajb Weather, Weather Alert, Punjab Weather Alert, Weather# Alert, IMD Alert, Weather Forecast

ਲੁਧਿਆਣਾ : ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ‘ਚ 30 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ। ਨਵੰਬਰ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਠੰਢ ਵੀ ਅਚਾਨਕ ਵਧ ਜਾਵੇਗੀ।

ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ‘ਚ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਰਹੇ। ਇੱਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਲੋਕਾਂ ਨੇ ਠੰਢ ਵੀ ਮਹਿਸੂਸ ਕੀਤੀ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ‘ਚ ਸਵੇਰ ਵੇਲੇ ਵੀ ਸੰਘਣੀ ਧੁੰਦ ਨੇ ਕਈ ਥਾਵਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।

 

 

Facebook Comments

Trending