Connect with us

ਪੰਜਾਬੀ

ਮਾਨ ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

Published

on

The Hon'ble government has given permission to prosecute the case against former minister Bharat Bhushan Ashu

ਲੁਧਿਆਣਾ : ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਆਪਣੇ ਚਹੇਤੇ ਠੇਕੇਦਾਰ ਨੂੰ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਰਕਾਰ ਨੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਤਕਰੀਬਨ ਤਿੰਨ ਮਹੀਨੇ ਬਾਅਦ ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 19 ਤਹਿਤ ਵਿਜੀਲੈਂਸ ਬਿਊਰੋ ਦੀ ਅਰਜ਼ੀ ਨੂੰ ਮਨਜੂਰੀ ਦੇ ਦਿੱਤੀ ਹੈ।

ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਘਪਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਵੱਲੋਂ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਸੇ ਮਾਮਲੇ ‘ਚ ਠੇਕੇਦਾਰ ਤੇਲੂ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਪੁੱਛਗਿੱਛ ਦੌਰਾਨ ਮਿਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਹੀ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Facebook Comments

Trending