Connect with us

ਅਪਰਾਧ

ਬਿਨਾਂ ਹੋਲੋਗ੍ਰਾਮ ਸ਼ਰਾਬ ਵੇਚਣ ਦੇ ਮਾਮਲੇ ‘ਚ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ

Published

on

A case has been registered against the contractors in the case of selling liquor without hologram

ਲੁਧਿਆਣਾ : ਪੁਲਿਸ ਨੇ ਬਿਨਾਂ ਹੋਲੋਗ੍ਰਾਮ ਦੇ ਸ਼ਰਾਬ ਵੇਚਣ ਦੇ ਮਾਮਲੇ ਵਿਚ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਾਅਲੀ ਨੰਬਰ 5 ਅਤੇ 8 ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਠੇਕੇਦਾਰਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ਵਿਚ ਸ਼ਵੇਤਾ ਛਾਬੜਾ ਤੇ ਰਕੇਸ਼ ਛਾਬੜਾ ਉਰਫ਼ ਬਿੱਟੂ ਸ਼ਾਮਿਲ ਹਨ | ਪੁਲਿਸ ਨੇ ਦੋ ਵੱਖ-ਵੱਖ ਠੇਕਿਆਂ ਤੋਂ ਇਨ੍ਹਾਂ ਦੇ ਕਬਜ਼ੇ ਵਿਚੋਂ 560 ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ |

ਉਨ੍ਹਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀਆਂ ਨੇ ਫੁਹਾਰਾ ਚੌਕ ਨੇੜੇ ਸਥਿਤ ਸ਼ਰਾਬ ਦੇ ਠੇਕੇ ਵਿਚ ਬਾਥਰੂਮ ‘ਚ ਇਹ ਸ਼ਰਾਬ ਦੀਆਂ ਬੋਤਲਾਂ ਲੁਕਾ ਕੇ ਰੱਖੀਆਂ ਸਨ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

Facebook Comments

Trending