Connect with us

ਅਪਰਾਧ

 ਅਦਾਲਤ ਵਿੱਚ ਚਲਾਣ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Published

on

ASI takes bribe of Rs 5,000 to present challan in court. control

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਸਹਾਇਕ ਸਬ ਇੰਸਪੈਕਟਰਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਕੁਲਵਿੰਦਰ ਸਿੰਘ (ਨੰ. 2788/ਲੁਧਿਆਣਾ) ਨੂੰ ਗੁਰਪ੍ਰੀਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਭਾਣਜੀ ਵਿਰੁੱਧ ਦਰਜ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Facebook Comments

Trending