ਪੰਜਾਬੀ
ਬੀ ਸੀ ਐਮ ਕਾਲਜ ‘ਚ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਮੁਕਾਬਲਿਆਂ ਦਾ ਆਯੋਜਨ
Published
2 years agoon
ਲੁਧਿਆਣਾ : ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਵੱਲੋਂ ਏਡਜ਼ ਜਾਗਰੂਕਤਾ, ਖੂਨਦਾਨ, ਡਰੱਗ ਜਾਗਰੂਕਤਾ ਅਤੇ ਟੀ.ਬੀ. ਵਿਸ਼ਿਆਂ ‘ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਬੀ.ਸੀ.ਐਮ. ਕਾਲਜ ਐਜੂਕੇਸ਼ਨ ਵਿਖੇ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਮੋਨਿਕਾ ਦੁਆ ਨੇ ਪਤਵੰਤਿਆਂ ਦਾ ਰਸਮੀ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਸ. ਦਵਿੰਦਰ ਲੋਟੇ ਨੇ ਭਾਗ ਲੈਣ ਵਾਲਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਪ੍ਰੇਮ ਕੁਮਾਰ ਨੇ ਨਸ਼ਿਆਂ ਦੀ ਦੁਰਵਰਤੋਂ, ਐੱਚਆਈਵੀ ਅਤੇ ਖੂਨਦਾਨ ਵਰਗੀਆਂ ਮੁੱਖ ਚਿੰਤਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਸਾਰਥਕਤਾ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਨੂੰ ਇੱਕ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਸਲੋਗਨ ਰਾਈਟਿੰਗ ਮੁਕਾਬਲੇ ਵਿਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸ੍ਰੀਮਤੀ ਸੁਖਨਪ੍ਰੀਤ ਕੌਰ ਨੇ ਪਹਿਲਾ, ਬੀ.ਸੀ.ਐਮ. ਕਾਲਜ ਆਫ਼ ਐਜੂਕੇਸ਼ਨ ਦੀ ਸ੍ਰੀਮਤੀ ਨੈਨਸੀ ਨੇ ਦੂਜਾ ਅਤੇ ਗੁਰੂ ਨਾਨਕ ਖ਼ਾਲਸਾ ਕਾਲਜ ਆਫ਼ ਫਾਰਮੇਸੀ ਦੇ ਸੁਖਚੇਤ ਸਿੰਘ ਨੂੰ ਸਲੋਗਨ ਰਾਈਟਿੰਗ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਹੋਇਆ
ਜਦਕਿ ਬੀ.ਸੀ.ਐਮ. ਕਾਲਜ ਆਫ਼ ਐਜੂਕੇਸ਼ਨ ਦੀ ਸ੍ਰੀਮਤੀ ਸਿਮਰਨ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸ੍ਰੀਮਤੀ ਆਰਜ਼ੂ ਅਤੇ ਐਸ.ਸੀ.ਡੀ. ਕਾਲਜ ਦੇ ਸ੍ਰੀ ਸੂਰਜ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਾਲਜ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ। ਯੁਵਕ ਸੇਵਾਵਾਂ ਵਿਭਾਗ ਨੇ ਜੇਤੂਆਂ ਨੂੰ ਟਰਾਫੀਆਂ ਅਤੇ ਸਾਰੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ। ਮੇਜ਼ਬਾਨ ਕਾਲਜ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।
You may like
-
ਅੰਤਰਰਾਸ਼ਟਰੀ ਦਿਵਸ ਦੇ ਮੌਕੇ ‘ਤੇ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ
-
ਵਿਸ਼ਵ ਤਪਦਿਕ ਦਿਵਸ ‘ਤੇ ਕਰਵਾਇਆ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ
-
ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ‘ਚ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’
-
ਸਪਰਿੰਗ ਡੇਲ ਵਿਖੇ ਹੋਇਆ ਸੀਬੀਐਸਈ ਹਬ ਆਫ਼ ਲਰਨਿੰਗ ਪੋਸਟਰ ਮੇਕਿੰਗ ਮੁਕਾਬਲਾ
-
ਮਾਸਟਰ ਤਾਰਾ ਸਿੰਘ ਕਾਲਜ ਵਿਖੇ ਅੰਤਰ –ਰਾਸ਼ਟਰੀ ਦਾਨ ਦਿਵਸ ਦਾ ਆਯੋਜਨ
-
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ਼ ਮਨਾਈ ਜਨਮ ਅਸ਼ਟਮੀ