ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਦੀ ਵਿਦਿਆਰਥਣ ਅਮਨਜੋਤ ਕੌਰ ਨੂੰ ਯੂ ਜੀ ਸੀ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਡਾਕਟਰੇਟ ਦੀ ਪੜ੍ਹਾਈ ਲਈ ਫੈਲੋਸ਼ਿਪ ਪ੍ਰਾਪਤ ਹੋਇਆ ਹੈ | ਇਹ ਯੂਨੀਵਰਸਿਟੀ ਅਤੇ ਵਿਭਾਗ ਲਈ ਮਾਣ ਵਾਲੀ ਗੱਲ ਹੈ | ਵਰਨਣਯੋਗ ਹੈ ਕਿ ਅਮਨਜੋਤ ਵੱਲੋਂ ਪੰਜਾਬ ਵਿੱਚ ਗੰਨੇ ਦੀ ਕਾਸ਼ਤ ਬਾਰੇ ਪਸਾਰ ਸਿੱਖਿਆ ਵਿਗਿਆਨੀ ਡਾ. ਪੰਕਜ ਕੁਮਾਰ ਦੀ ਨਿਗਰਾਨੀ ਵਿੱਚ ਖੋਜ ਕੀਤੀ ਜਾਵੇਗੀ |
ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਅਮਨਜੋਤ ਕੌਰ ਦੀ ਇਸ ਪ੍ਰਾਪਤੀ ਤੇ ਮੁਬਾਰਕਬਾਦ ਦਿੱਤੀ ਹੈ | ਡਾ. ਸਿੰਘ ਨੇ ਕਿਹਾ ਕਿ ਅਮਨਜੋਤ ਕੌਰ ਇੱਕ ਦ੍ਰਿੜ ਇਰਾਦੇ ਵਾਲੀ ਮਿਹਨਤੀ ਵਿਦਿਆਰਥਣ ਹੈ ਜਿਸ ਨੇ ਆਪਣੀ ਮਾਸਟਰ ਡਿਗਰੀ ਦੌਰਾਨ ਵੀ ਫੈਲੋਸ਼ਿਪ ਪ੍ਰਾਪਤ ਕੀਤੀ ਸੀ | ਉਹਨਾਂ ਕਿਹਾ ਕਿ ਅਮਨਜੋਤ ਕੌਰ ਦੇ ਇਸ ਖੋਜ ਕਾਰਜ ਦਾ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਫਾਇਦਾ ਹੋਵੇਗਾ |