Connect with us

ਪੰਜਾਬੀ

ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਵਿਸ਼ੇਸ਼ ਮੀਟਿੰਗ

Published

on

A special meeting with Cabinet Minister Inderbir Singh Nijjar on behalf of the delegation of non-woven bag industry

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਨਾਨ-ਵੂਵਨ ਬੈਗ ਉਦਯੋਗ ਵੱਖ-ਵੱਖ ਸਮੱਸਿਆਵਾਂ ਕਾਰਨ ਕਾਫੀ ਚਿੰਤਤ ਸੀ, ਜਿਨ੍ਹਾਂ ਆਪਣੀਆਂ ਔਕੜਾਂ ਬਾਰੇ ਉਨ੍ਹਾਂ ਨਾਲ ਬੀਤੇ ਦਿਨੀ ਮੁਲਾਕਾਤ ਕੀਤੀ ਸੀ।

ਉਨ੍ਹਾ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਕੈਬਨਿਟ ਮੰਤਰੀ ਸ. ਨਿੱਜਰ ਨਾਲ ਮੀਟਿੰਗ ਕਰਵਾਈ ਜਿੱਥੇ ਉਨ੍ਹਾ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ। ਕੈਬਨਿਟ ਮੰਤਰੀ ਸ. ਇੰਦਰਬੀਰ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਉਦਯੋਗਪਤੀਆਂ ਦੇ ਨਾਲ ਚੱਟਾਨ ਦੇ ਵਾਂਗ ਖੜੀ ਹੈ। ਉਨ੍ਹਾਂ ਕਿਹਾ  ਕਿ ਨਾਨ-ਵੂਵਨ ਬੈਗ ਉਦਯੋਗ ਦੀਆਂ ਸਾਰੀਆਂ ਸਮੱਸਿਆਵਾਂ ਦਾ ਇੱਕ-ਇੱਕ ਕਰਕੇ ਨਿਪਟਾਰਾ ਕੀਤਾ ਜਾਵੇਗਾ।

Facebook Comments

Trending