ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੇ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਅੱਜ ਦੀ ਵਰਕਸ਼ਾਪ ਦੇ ਵਿਸ਼ੇਸ਼ ਮਹਿਮਾਨ ਮਿਸਟਰ ਅਲੀ ਜ਼ਾਮਾ ਸੀ। ਵਰਕਸ਼ਾਪ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਨੂੰ ਦੱਸਣਾ ਸੀ ਕਿ ਅੱਜ ਕੱਲ ਦੇ ਬੱਚਿਆਂ ਦੀਆਂ ਜ਼ਰੂਰਤਾਂ ਬਦਲ ਚੁੱਕੀਆਂ ਹਨ ।ਅਸੀਂ ਕਿਸ ਤਰ੍ਹਾਂ ਨਵੇਂ ਨਵੇਂ ਤਰੀਕਿਆਂ ਨੂੰ ਅਪਣਾ ਕੇ ਬੱਚਿਆਂ ਨੂੰ ਸਮਝਾ ਸਕਦੇ ਹਾਂ ਕਿ ਉਨ੍ਹਾਂ ਲਈ ਕਿਹੜਾ ਕੰਮ ਠੀਕ ਹੈ ਅਤੇ ਕਿਹੜਾ ਗ਼ਲਤ ਹੈ।
ਉਨ੍ਹਾਂ ਨੇ ਨਵੀਆਂ- ਨਵੀਆਂ ਗਤੀਵਿਧੀਆਂ ਵੀ ਕਰਵਾਈਆਂ ਜਿਸ ਦੇ ਮਾਧਿਅਮ ਨਾਲ ਅਸੀਂ ਬੱਚਿਆਂ ਨੂੰ ਸਹੀ ਰਸਤਾ ਦਿਖਾ ਸਕਦੇ ਹਾਂ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਅਤੇ ਮੁੱਖ ਅਧਿਆਪਕ ਪੂਨਮ ਮਲਹੋਤਰਾ ਨੇ ਅਲੀ ਜ਼ਾਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ ਵਧੀਆ ਜਾਣਕਾਰੀ ਦਿੱਤੀ ਹੈ।