ਪੰਜਾਬੀ
1971 ਦੀ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ
Published
2 years agoon
ਲੁਧਿਆਣਾ : ਪਰਮਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੇ ਸ਼ਹੀਦੀ ਦਿਹਾੜੇ ‘ਤੇ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਹਲਕਾ ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਏ.ਓ.ਸੀ. ਸ੍ਰੀ ਸੰਦੀਪ ਚੌਧਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਦਕਿ ਪੰਜਾਬ ਪੁਲਿਸ ਅਤੇ ਏਅਰ ਫੋਰਸ ਨੇ ਸ਼ਹੀਦ ਨੂੰ ਗਾਰਡ ਆਫ਼ ਆਨਰ ਭੇਂਟ ਕੀਤਾ। ਸਮਾਗਮ ਦੌਰਾਨ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਵਿੰਗ ਕਮਾਂਡਰ ਸੋਨੀਆ ਮੈਥਾਨੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਡੀ.ਐਮ. ਸ. ਗੁਰਬੀਰ ਸਿੰਘ ਕੋਹਲੀ ਅਤੇ ਹਵਾਈ ਸੈਨਾ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
17 ਜੁਲਾਈ 1943 ਨੂੰ ਜਨਮੇ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ 04 ਜੁਲਾਈ 1967 ਨੂੰ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਏ ਸਨ। 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼੍ਰੀਨਗਰ ਏਅਰ ਫੀਲਡ ‘ਤੇ 14 ਦਸੰਬਰ ਨੂੰ ਛੇ ਪਾਕਿਸਤਾਨੀ ਜਹਾਜ਼ਾਂ ਵੱਲੋਂ ਹਮਲਾ ਕੀਤਾ ਗਿਆ ਸੀ। 1971 ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੇ ਹਮਲੇ ਦੇ ਬਾਵਜੂਦ ਬੇਮਿਸਾਲ ਉਡਾਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਦੁਸ਼ਮਣ ਦੇ ਹਮਲੇ ਦਾ ਮੁਕਾਬਲਾ ਕਰਨ ਲਈ ਉਡਾਣ ਭਰੀ।
ਉਨ੍ਹਾਂ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰਨ ਲਈ ਅਤਿਅੰਤ ਸਾਹਸ, ਬਹਾਦਰੀ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਅਤੇ ਦੁਸ਼ਮਣ ਦੇ ਦੋ ਜਹਾਜ਼ਾਂ ਨੂੰ ਵਾਪਸ ਪਰਤਣ ਲਈ ਮਜਬੂਰ ਕਰ ਦਿੱਤਾ। ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਵਲੋਂ ਦੁਸ਼ਮਣ ਦੀ ਗਿਣਤੀ ਬਹੁਤ ਜ਼ਿਆਦਾ ਹੋਣ ਕਰਕੇ, ਅੰਤ ਵਿੱਚ ਦੁਸ਼ਮਣ ਨਾਲ ਲੜਦੇ ਹੋਏ ਦੇਸ਼ ਦੀ ਸੇਵਾ ਵਿੱਚ ਸਰਵਉੱਚ ਕੁਰਬਾਨੀ ਦਿੱਤੀ ਗਈ।
You may like
-
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਥਾਪਰ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ
-
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਤੇ ਉਹਨਾਂ ਦੀ ਦੇਣ ਨੂੰ ਕੀਤਾ ਯਾਦ
-
ਪੰਜਾਬੀ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾਃ ਮ ਸ .ਸਵਾਮੀਨਾਥਨ ਨੂੰ ਸ਼ਰਧਾਂਜਲੀ
-
ਵਿਧਾਇਕ ਗਰੇਵਾਲ ਨੇ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਤੇ ਕੀਤੀਆਂ ਫੁੱਲ ਮਲਾਵਾਂ ਭੇਟ
-
ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਕਾਰਗਿਲ ਵਿਜੇ ਦਿਵਸ
-
ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ