Connect with us

ਅਪਰਾਧ

ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਸੁਣਵਾਈ 4 ਜਨਵਰੀ ਤਕ ਮੁਲਤਵੀ

Published

on

Simarjit Bains did not get relief from the High Court; Hearing adjourned till January 4

ਲੁਧਿਆਣਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲ ਸਕੀ । ਸੋਮਵਾਰ ਨੂੰ ਵੀ ਬੈਂਸ ਦੀ ਜ਼ਮਾਨਤ ਦੀ ਅਰਜ਼ੀ ’ਤੇ ਕਾਫ਼ੀ ਬਹਿਸ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਨੂੰ ਬਹਿਸ ਪੂਰੀ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 4 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ’ਤੇ ਇਕ ਵਿਧਵਾ ਨੇ ਦੋਸ਼ ਲਾਇਆ ਸੀ ਕਿ ਬੈਂਸ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਘਰੇਲੂ ਝਗੜੇ ਵਿਚ ਮਦਦ ਦਾ ਭਰੋਸਾ ਦੇ ਕੇ ਵਾਰ-ਵਾਰ ਰੇਪ ਕਰਦਿਆਂ ਬਲੈਕਮੇਲ ਕੀਤਾ। ਪੁਲਸ ਨੇ ਅਦਾਲਤ ਦੇ ਹੁਕਮਾਂ ’ਤੇ ਹੀ ਬੈਂਸ ਤੇ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਬੈਂਸ ਜੇਲ ਵਿਚ ਹਨ।

Facebook Comments

Trending