ਲੁਧਿਆਣਾ : ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਦਾਲਤ ਨੇ 4 ਜਨਵਰੀ ਨੂੰ ਇੰਦੀ ਨੂੰ ਭਗੌੜਾ ਕਰਾਰ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਉਸ ਨੇ ਆਤਮ-ਸਮਰਪਣ ਕਰ ਦਿੱਤਾ।
ਦੱਸਣਯੋਗ ਹੈ ਕਿ ਖ਼ੁਰਾਕ ਅਤੇ ਸਪਲਾਈ ਵਿਭਾਗ ‘ਚ ਹੋਏ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ਤੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ।