Connect with us

ਪੰਜਾਬੀ

ਲੁਧਿਆਣਾ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ, ਹਰ ਕੋਈ ਕਰ ਰਿਹੈ ਠੁਰ-ਠੁਰ

Published

on

Dense fog and cold wave continue to rage in Ludhiana, everyone is doing their best

ਲੁਧਿਆਣਾ : ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਲੁਧਿਆਣਾ ਵਾਸੀਆਂ ਨੂੰ ਵੀ ਸੰਘਣੀ ਧੁੰਦ ਤੇ ਸੀਤ ਲਹਿਰ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਪਰ ਦੁਪਹਿਰ ਸਮੇਂ ਨਿਕਲੀ ਧੁੱਪ ਨਾਲ ਲੁਧਿਆਣਾ ਵਾਸੀਆਂ ਨੂੰ ਕੁੱਝ ਸਮੇਂ ਲਈ ਕਾਂਬੇ ਤੋਂ ਰਾਹਤ ਮਿਲੀ। ਪੀ. ਏ. ਯੂ. ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਪਾਰਾ 5.4 ਡਿਗਰੀ ਸੈਲਸੀਅਸ ਰਿਹਾ। ਸਵੇਰ ਤੋਂ ਦੁਪਹਿਰ ਤੱਕ ਕੋਹਰੇ ਕਾਰਨ ਆਵਾਜਾਈ ਪ੍ਰਭਾਵਿਤ ਰਹੀ।

ਮੌਸਮ ਮਾਹਰਾਂ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਖੇਤੀ ਮਾਹਿਰਾਂ ਨੇ ਦੱਸਿਆ ਕਿ ਕਣਕ ਦੀ ਫ਼ਸਲ ਲਈ ਮੌਜੂਦਾ ਮੌਸਮ ਫ਼ਾਇਦੇਮੰਦ ਹੈ। ਧੁੰਦ ਨਾਲ ਨੁਕਸਾਨੀਆਂ ਜਾਣ ਵਾਲੀਆਂ ਫ਼ਸਲਾਂ ਦੀ ਰਾਖੀ ਲਈ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ।

Facebook Comments

Trending