Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ 

Published

on

The Punjab government issued an order to write the boards of institutions in Punjabi language before February 21

ਲੁਧਿਆਣਾ : ਪੰਜਾਬ ਸਰਕਾਰ, ਪੰਜਾਬ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਸਥਾਪਿਤ ਕਰਨ ਪ੍ਰਤੀ ਪੂਰੀ ਤਰਾਂ ਨਾਲ ਵਚਨਬੱਧ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ.ਮੀਤ ਹੇਅਰ ਦੁਆਰਾ ਇਸ ਮਹੱਤਵਪੂਰਨ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

ਜ਼ਿਲ੍ਹਾ ਭਾਸ਼ਾ ਅਫਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ 2023 (ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ) ਤੋਂ ਪਹਿਲਾਂ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ /ਬੋਰਡਾਂ/ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ/ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਂ ਅਤੇ ਸੜ੍ਹਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ-ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਸੰਬੰਧੀ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀਮਤੀ ਜਸਪ੍ਰੀਤ ਤਲਵਾੜ ਦੁਆਰਾ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਬੋਰਡ ਉਤੇ ਸਭ ਤੋਂ ਉੱਪਰ  ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਦੀ ਵਰਤੋਂ ਹੋਵੇ ਅਤੇ ਜੇਕਰ ਕਿਸੇ ਦੂਸਰੀ ਭਾਸ਼ਾ ਵਿੱਚ ਲਿਖਣਾ ਜ਼ਰੂਰੀ ਹੋਵੇ ਤਾਂ ਪੰਜਾਬੀ ਭਾਸ਼ਾ ਸਭ ਤੋ ਉੱਪਰ ਲਿਖੀ ਜਾਵੇ। ਉਲ਼ੰਘਣਾ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ  ਦੀ ਕਾਰਵਾਈ ਕੀਤੀ ਜਾਵੇਗੀ ।

Facebook Comments

Trending