ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣੀ ਦਮਦਾਰ ਗਾਇਕੀ ਨਾਲ ਲੱਖਾਂ ਦਿਲਾਂ ‘ਤੇ ਰਾਜ ਕਰ ਰਿਹਾ ਹੈ। ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਹੀ ਕੁਲਵਿੰਦਰ ਬਿੱਲਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ।
ਉਹ ਆਪਣੇ ਨਾਲ ਜੁੜੀ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਹਨ ਪਰ ਗਾਇਕ ਆਪਣੇ ਪਰਿਵਾਰ ਨੂੰ ਲਾਈਮਲਾਈਟ ਤੋਂ ਦੂਰ ਰੱਖਦਾ ਹੈ। ਕੁਲਵਿੰਦਰ ਬਿੱਲਾ ਨੇ ਬੀਤੇ ਕੁਝ ਦਿਨ ਪਹਿਲਾਂ ਪਤਨੀ ਰਾਵੀ ਕੌਰ ਨਾਲ ਵਿਆਹ ਦੀ ਵਰ੍ਹੇਗੰਢ ਦਾ ਸੈਲੀਬ੍ਰੇਸ਼ਨ ਕੀਤਾ।
ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਰਾਹੀਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਕੁਲਵਿੰਦਰ ਬਿੱਲਾ ਆਪਣੀ ਪਤਨੀ ਰਾਵੀ ਤੇ ਧੀ ਸਾਂਝ ਕੌਰ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਕੁਲਵਿੰਦਰ ਬਿੱਲਾ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ। ਜਸਬੀਰ ਜੱਸੀ ਨੇ ਕੁਲਵਿੰਦਰ ਬਿੱਲਾ ਤੇ ਉਸ ਦੀ ਪਤਨੀ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰ ਸ਼ੇਅਰ ਕਰਕੇ ਜੋੜੇ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ। ਦੱਸਣਯੋਗ ਹੈ ਕਿ ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ‘ਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ।