Connect with us

ਪੰਜਾਬੀ

ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਲਈ ਟ੍ਰੈਵਲ ਏਜੰਟਾਂ ਨੇ ਠੱਗੇ 30 ਲੱਖ, ਮਾਮਲਾ ਦਰਜ

Published

on

30 lakhs cheated by travel agents to get Canadian work visa, case registered

ਲੁਧਿਆਣਾ : ਵਿਦੇਸ਼ ਜਾਣ ਵਾਲਿਆਂ ਦਾ ਜਨੂੰਨ ਘੱਟ ਨਹੀਂ ਹੋ ਰਿਹਾ। ਇਸ ਨੂੰ ਲੈ ਕੇ ਰੋਜ਼ਾਨਾ ਠੱਗੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇਕ ਹੋਰ ਠੱਗੀ ਦਾ ਮਾਮਲਾ ਸਦਰ ਥਾਣੇ ’ਚ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਦਵਿੰਦਰ ਸਿੰਘ ਪੁੱਤਰ ਗੁਰਦਾਸ ਰਾਮ ਨਿਵਾਸੀ ਇਸ਼ਰ ਨਗਰ, ਲੁਧਿਆਣਾ ਨੇ ਆਪਣੀ ਸ਼ਿਕਾਇਤ ’ਚ ਕਿਹਾ ਹੈ ਕਿ ਉਸ ਨੇ ਆਪਣੇ ਪੁੱਤਰ ਸਾਹਿਲਪ੍ਰੀਤ ਅਤੇ ਰਿਸ਼ਤੇਦਾਰ ਸੁਖਬੀਰ ਕੌਰ ਅਤੇ ਵਰਿੰਦਰ ਸਿੰਘ ਨੂੰ ਕੈਨੇਡਾ ਭੇਜਣ ਲਈ ਟ੍ਰੈਵਲ ਏਜੰਟ ਰਾਜ ਕੁਮਾਰ, ਪ੍ਰਿੰਸ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਡਾਬਾ ਰੋਡ ਲੋਹਾਰਾ ਨਾਲ ਸੰਪਰਕ ਕੀਤਾ।

ਟ੍ਰੈਵਲ ਏਜੰਟਾਂ ਨੇ ਕੈਨੇਡਾ ਦਾ ਵਰਕ ਪਰਮਿਟ ਲਗਵਾਉਣ ਲਈ ਵੱਖ-ਵੱਖ ਸਮਿਆਂ ’ਤੇ ਉਨ੍ਹਾਂ ਤੋਂ 30 ਲੱਖ ਰੁਪਏ ਹਾਸਲ ਕਰ ਲਏ। ਕਈ ਸਾਲ ਬੀਤ ਜਾਣ ਤੋਂ ਬਾਅਦ ਵੀ ਨਾ ਹੀ ਉਨ੍ਹਾਂ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਲਏ ਹੋਏ ਪੈਸੇ ਵਾਪਸ ਕੀਤੇ। ਪੁਲਸ ਜਾਂਚ ਅਧਿਕਾਰੀ ਨੇ ਜਾਂਚ-ਪੜਤਾਲ ਤੋਂ ਬਾਅਦ ਟ੍ਰੈਵਲ ਏਜੰਟਾਂ ਖ਼ਿਲਾਫ਼ ਇਗੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Facebook Comments

Trending