Connect with us

ਪੰਜਾਬੀ

ਪੰਜਾਬ ਸਣੇ ਉੱਤਰ ਭਾਰਤ ਦੇ ਕਈ ਰਾਜਾਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Published

on

Heavy rain will occur in many states of North India including Punjab, the Meteorological Department has issued an alert

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੱਧ ਹੈ । ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ । ਲੋਕਾਂ ਨੂੰ ਠੰਡ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਅਗਲੇ ਕੁਝ ਦਿਨਾਂ ਤੱਕ ਮੀਂਹ ਪੈ ਸਕਦਾ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਲਗਾਤਾਰ ਮੀਂਹ ਪੈ ਸਕਦਾ ਹੈ । ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਜਾਰੀ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਦੇ ਅਨੁਸਾਰ 28 ਜਨਵਰੀ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ । ਜਿਸ ਕਾਰਨ 28 ਅਤੇ 29 ਜਨਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ/ਦਰਮਿਆਨੀ ਬਾਰਿਸ਼/ਬਰਫ਼ਬਾਰੀ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 29 ਜਨਵਰੀ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਵੱਖਰੀ ਬਾਰਿਸ਼/ਬਰਫ਼ਬਾਰੀ ਹੋਵੇਗੀ।

Facebook Comments

Trending