Connect with us

ਪੰਜਾਬੀ

ਰੋਜ਼ਾਨਾ ਖਾਓ 1 ਅਲਸੀ ਦਾ ਲੱਡੂ, ਭਾਰ ਘਟਣ ਦੇ ਨਾਲ ਮਿਲਣਗੇ ਇਹ ਫਾਇਦੇ

Published

on

Eat 1 linseed laddu daily, you will get these benefits along with weight loss

ਸਰਦੀਆਂ ਵਿੱਚ ਲੋਕ ਖਾਸ ਕਰਕੇ ਅਲਸੀ ਦੇ ਲੱਡੂ ਖਾਣਾ ਪਸੰਦ ਕਰਦੇ ਹਨ। ਇਹ ਖਾਣ ਵਿੱਚ ਟੇਸਟੀ ਹੋਣ ਦੇ ਨਾਲ ਸਿਹਤ ਨੂੰ ਦਰੁਸਤ ਰੱਖਣ ਵਿੱਚ ਵੀ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਦਿਲ ਸਿਹਤਮੰਦ ਰਹਿਣ ਦੇ ਨਾਲ ਭਾਰ ਅਤੇ ਸ਼ੂਗਰ ਵੀ ਕੰਟਰੋਲ ਰਹਿੰਦੀ ਹੈ। ਆਓ ਜਾਣਦੇ ਹਾਂ ਅਲਸੀ ਦੇ ਲੱਡੂ ਖਾਣ ਦੇ ਸਭ ਤੋਂ ਵਧੀਆ ਫਾਇਦੇ…

ਦਿਲ ਰਹੇਗਾ ਤੰਦਰੁਸਤ : ਅਲਸੀ ‘ਚ ਮੌਜੂਦ ਘੁਲਣਸ਼ੀਲ ਫਾਈਬਰ ਹਾਈ ਕੋਲੇਸਟ੍ਰੋਲ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਸ ਨਾਲ ਸਰੀਰ ਵਿੱਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ। ਅਜਿਹੇ ਵਿੱਚ ਹਾਰਟ ਅਟੈਕ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਖਤਰਾ ਕਈ ਗੁਣਾ ਘੱਟ ਹੋ ਜਾਂਦਾ ਹੈ।

ਕੈਂਸਰ ਤੋਂ ਬਚਾਅ : ਮਾਹਿਰਾਂ ਅਨੁਸਾਰ ਅਲਸੀ ਸਰੀਰ ਵਿੱਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦੀ ਹੈ। ਅਜਿਹੇ ਵਿੱਚ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ ਹੋਣ ਦਾ ਖਤਰਾ ਘੱਟ ਰਹਿੰਦਾ ਹੈ।

ਸ਼ੂਗਰ ਨੂੰ ਕਰੇ ਕੰਟਰੋਲ : ਰੋਜ਼ਾਨਾ ਅਲਸੀ ਦੇ ਲੱਡੂ ਦਾ ਸੇਵਨ ਕਰਨ ਨਾਲ ਸਰੀਰ ਵਿਚ ਬਲੱਡ ਸ਼ੂਗਰ ਦੇ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ ਦੇ ਸੇਵਨ ਨਾਲ ਸ਼ੂਗਰ ਹੋਣ ਦਾ ਖਤਰਾ ਵੀ ਕਈ ਗੁਣਾ ਘੱਟ ਕੀਤਾ ਜਾ ਸਕਦਾ ਹੈ।

ਹਾਰਮੋਨਸ ਨੂੰ ਕਰੇ ਸੰਤੁਲਿਤ : ਔਰਤਾਂ ਨੂੰ ਹਾਰਮੋਨਲ ਅਸੰਤੁਲਨ ਹੋਣ ਦੀ ਪਰੇਸ਼ਾਨੀ ਰਹਿੰਦੀ ਹੈ। ਅਜਿਹੇ ‘ਚ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਲਸੀ ਦੇ ਲੱਡੂ ਦਾ ਸੇਵਨ ਕਰਨਾ ਬਿਹਤਰ ਮੰਨਿਆ ਜਾਂਦਾ ਹੈ। ਅਲਸੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਦੇ ਨਾਲ ਹੀ ਇਸ ਵਿੱਚ ਮੌਜੂਦ ਅਲਸੀ ‘ਚ ਲਾਈਗਨ ਨਾਂ ਦਾ ਪੌਸ਼ਟਿਕ ਤੱਤ ਮਹਿਲਾਵਾਂ ਦੇ ਸਰੀਰ ਦੀਆਂ ਹਾਰਮੋਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਸ ਨਾਲ ਪੀਰੀਅਡਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਸਕਦਾ ਹੈ।

ਭਾਰ ਘਟਾਉਣ ‘ਚ ਲਾਭਦਾਇਕ : ਅਲਸੀ ਦੇ ਲੱਡੂ ਵਿੱਚ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ। ਇਸ ਦਾ 1 ਲੱਡੂ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਜ਼ਿਆਦਾ ਖਾਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਇਸ ਤਰ੍ਹਾਂ ਭਾਰ ਨੂੰ ਕੰਟਰੋਲ ਕਰਨ ਲਈ ਅਲਸੀ ਦੇ ਲੱਡੂ ਦਾ ਸੇਵਨ ਕਰਨਾ ਸਭ ਤੋਂ ਵਧੀਆ ਵਿਕਲਪ ਹੈ।

ਚਿਹਰੇ ਦੀਆਂ ਝੁਰੜੀਆਂ ਨੂੰ ਕਰੇ ਘੱਟ : ਅਲਸੀ ਸਿਹਤ ਦੀ ਤਰ੍ਹਾਂ ਸਕਿਨ ਲਈ ਵੀ ਫਾਇਦੇਮੰਦ ਹੈ। ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਅਤੇ ਐਂਟੀ-ਏਜਿੰਗ ਗੁਣ ਚਿਹਰੇ ‘ਤੇ ਵਧਦੀ ਉਮਰ ਦੇ ਲੱਛਣਾਂ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਰੋਜ਼ਾਨਾ ਇਸ ਤੋਂ ਤਿਆਰ ਲੱਡੂ ਦਾ ਸੇਵਨ ਕਰਨ ਨਾਲ ਚਿਹਰੇ ‘ਤੇ ਝੁਰੜੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ।

Facebook Comments

Trending